ਭੁਲੱਥ ’ਚ ਯੂਥ ਵਿੰਗ ਕਿਰਤੀ ਕਿਸਾਨ ਯੂਨੀਅਨ ਨੇ ਜੀਓ ਦਫ਼ਤਰ ਨੂੰ ਲਾਈਆਂ ਸੀਲਾਂ

12/19/2020 2:58:48 PM

ਭੁਲੱਥ (ਰਜਿੰਦਰ)— ਯੂਥ ਵਿੰਗ ਕਿਰਤੀ ਕਿਸਾਨ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਵੱਲੋਂ ਸੂਬਾਈ ਸੱਦੇ ’ਤੇ 31ਕਿਸਾਨ ਜਥੇਬੰਦੀਆਂ ਦੇ ਅੰਦੋਲਨ ਦੀ ਹਮਾਇਤ ਕਰਦਿਆਂ ਭੁਲੱਥ ਵਿਖੇ ਅੰਬਾਨੀ ਦੀ ਫ਼ੋਨ ਕੰਪਨੀ ਜੀਓ ਦਫ਼ਤਰ ਦਾ ਘਿਰਾਓ ਕੀਤਾ ਅਤੇ ਬੰਦ ਪਏ ਦਫ਼ਤਰ ਦੇ ਤਾਲਿਆਂ ਨੂੰ ਕਿਸਾਨ ਯੂਨੀਅਨ ਦੇ ਸਟਿੱਕਰ ਲਾ ਕੇ ਸੀਲ ਕਰ ਦਿੱਤਾ। 

ਇਹ ਵੀ ਪੜ੍ਹੋ: ਜੱਜ ਸਾਹਮਣੇ ਬੋਲਿਆ ਲਾੜਾ, 'ਕਿਡਨੈਪਰ ਨਹੀਂ ਹਾਂ, ਵਿਆਹ ਕੀਤਾ ਹੈ', ਮੈਡੀਕਲ ਕਰਵਾਉਣ 'ਤੇ ਲਾੜੀ ਦਾ ਖੁੱਲ੍ਹਿਆ ਭੇਤ

PunjabKesari

ਇਸ ਮੌਕੇ ਯੂਥ ਵਿੰਗ ਕਿਰਤੀ ਕਿਸਾਨ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਦੇ ਆਗੂਆਂ ਵੱਲੋਂ ਐਲਾਨ ਕੀਤਾ ਗਿਆ ਕਿ ਜੇਕਰ ਜੀਓ ਦਫ਼ਤਰ ਨੂੰ ਖੋਲ੍ਹਣ ਦੀ ਕੋਸ਼ਿਸ਼ ਕੀਤੀ ਤਾਂ ਨਿਕਲਣ ਵਾਲੇ ਸਿੱਟਿਆਂ ਲਈ ਜੀਓ ਮਾਲਕ, ਪ੍ਰਬੰਧਕ ਅਤੇ ਪ੍ਰਸ਼ਾਸਨ ਜ਼ਿੰਮੇਵਾਰ ਹੋਵੇਗਾ। ਆਗੂਆਂ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਅੰਬਾਨੀ ਦੀ ਯਾਰ ਮੋਦੀ ਸਰਕਾਰ ਤੋਂ ਖੇਤੀ ਵਿਰੋਧੀ ਤਿੰਨ ਕਾਨੂੰਨ ਰੱਦ ਕਰਵਾਉਣ ਲਈ ਰਲਾਇੰਸ ਪੈਟਰੋਲ ਪੰਪ, ਜੀਓ ਸਿਮ ਅਤੇ ਹੋਰ ਵਸਤਾਂ ਦਾ ਬਾਈਕਾਟ ਕੀਤਾ ਜਾਵੇ। 

ਇਹ ਵੀ ਪੜ੍ਹੋ: ਸਹੁਰੇ ਨੇ ਨਹਾਉਂਦੀ ਨੂੰਹ ਦੀਆਂ ਅਸ਼ਲੀਲ ਤਸਵੀਰਾਂ ਖਿੱਚ ਕੀਤੀਆਂ ਵਾਇਰਲ, NRI ਪਤੀ ਨੇ ਵੀ ਕੀਤਾ ਰੂਹ ਕੰਬਾਊ ਕਾਂਡ

ਉਨ੍ਹਾਂ ਦੋਹਰਾਇਆ ਕਿ ਜਿਹੜੀ ਸਰਕਾਰ ਸਾਲ ’ਚ ਦੋ ਕਰੋੜ ਰੋਜ਼ਗਾਰ ਦੇਣ ਦੇ ਸੁਫ਼ਨੇ ਵਿਖਾ ਕੇ ਵੋਟਾਂ ਲੈਣ ਵਾਲੇ ਹਾਕਮ ਕੋਰੋਨਾ ਦੀ ਆੜ ਵਿੱਚ ਕਾਲੇ ਖੇਤੀ ਕਾਨੂੰਨ, ਕਿਰਤ ਕਾਨੂੰਨਾਂ ’ਚ ਸੋਧਾਂ ਕਰਕੇ, ਬਿਜਲੀ ਐਕਟ 2020 ਆਦਿ ਕਾਲੇ ਕਾਨੂੰਨ ਲਿਆ ਕੇ ਦੋ ਕਰੋੜ ਰੋਜ਼ਗਾਰ ਖ਼ਤਮ ਕਰ ਚੁੱਕੀ ਹੈ ਅਤੇ ਕਿਸਾਨਾਂ, ਮਜ਼ਦੂਰਾਂ, ਛੋਟੇ ਕਾਰੋਬਾਰੀਆਂ, ਨੌਜਵਾਨਾਂ ਅਤੇ ਹੋਰ ਮਿਹਨਤੀ ਲੋਕਾਂ ਨੂੰ ਉਜਾੜਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਜੇਕਰ ਕਾਲੇ ਕਾਨੂੰਨ ਰੱਦ ਨਾ ਕੀਤੇ ਤਾਂ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ।ਇਸ ਮੌਕੇ  ਨੌਜਵਾਨ ਨੇ ਭਾਰੀ ਗਿਣਤੀ ’ਚ ਸ਼ਮੂਲੀਅਤ ਕੀਤੀ। ਇਸ ਮੌਕੇ ਯੂਨੀਅਨ ਆਗੂ ਗੁਰਪ੍ਰੀਤ ਸਿੰਘ ਚੀਦਾ, ਨੌਜਵਾਨ ਭਾਰਤ ਸਭਾ ਦੇ ਜ਼ਿਲ੍ਹਾ ਆਗੂ ਵੀਰ ਕੁਮਾਰ, ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਤੋਂ ਰਜਿੰਦਰ ਸਿੰਘ ਢਿੱਲਵਾਂ ਆਦਿ ਨੇ ਸੰਬੋਧਨ ਕੀਤਾ।
ਇਹ ਵੀ ਪੜ੍ਹੋ: ਫੇਸਬੁੱਕ ’ਤੇ ਭੋਲ਼ੇ-ਭਾਲ਼ੇ ਲੋਕਾਂ ਨੂੰ ਸਰਗਰਮ ਗਿਰੋਹ ਬਣਾ ਰਿਹੈ ਆਪਣਾ ਸ਼ਿਕਾਰ, ਇੰਝ ਕਰੋ ਬਚਾਅ


shivani attri

Content Editor

Related News