ਜ਼ਿਲਾ ਮੈਜਿਸਟਰੇਟ ਨੇ 19 ਸਤੰਬਰ ਨੂੰ ''ਡਰਾਈ ਡੇਅ'' ਐਲਾਨਿਆ

09/18/2018 1:24:29 PM

ਜਲੰਧਰ (ਅਮਿਤ)— ਜ਼ਿਲਾ ਮੈਜਿਸਟਰੇਟ ਵਰਿੰਦਰ ਕੁਮਾਰ ਸ਼ਰਮਾ ਨੇ ਪੰਜਾਬ ਆਬਕਾਰੀ ਐਕਟ 1917 ਦੀ ਧਾਰਾ 54 ਦੇ ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਜਲੰਧਰ ਦੇ ਅਧੀਨ ਆਉਣ ਵਾਲੀਆਂ ਗ੍ਰਾਮ ਪੰਚਾਇਤ ਦੇ ਅਧਿਕਾਰ ਖੇਤਰ 'ਚ 19 ਸਤੰਬਰ (ਜ਼ਿਲਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਨੂੰ ਵੇਖਦਿਆਂ) ਨੂੰ 'ਡਰਾਈ ਡੇਅ' ਐਲਾਨ ਕਰਦਿਆਂ ਸ਼ਰਾਬ ਦੇ ਠੇਕੇ ਬੰਦ ਕਰਨ ਅਤੇ ਵਿਅਕਤੀਆਂ ਵੱਲੋਂ ਸ਼ਰਾਬ ਸਟੋਰ ਕਰਨ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾਈ ਗਈ ਹੈ। ਇਹ ਹੁਕਮ ਹੋਟਲਾਂ, ਰੈਸਟੋਰੈਂਟਾਂ, ਕਲੱਬਾਂ ਅਤੇ ਸ਼ਰਾਬ ਦੇ ਅਹਾਤਿਆਂ ਜਿੱਥੇ ਸ਼ਰਾਬ ਪੀਣ ਦੀ ਕਾਨੂੰਨੀ ਇਜਾਜ਼ਤ ਹੈ 'ਤੇ ਵੀ ਪੂਰਨ ਤੌਰ 'ਤੇ ਲਾਗੂ ਹੋਣਗੇ। ਇਹ ਹੁਕਮ ਮਿਊਂਸੀਪਲ ਕਮੇਟੀਆਂ ਅਤੇ ਨਿਗਮ ਦੀ ਹੱਦ 'ਚ ਲਾਗੂ ਨਹੀਂ ਹੋਣਗੇ।


Related News