ਟਾਂਡਾ ਵਿਚ ਵਾਪਰੇ ਸੜਕ ਹਾਦਸੇ ਦੌਰਾਨ ਜ਼ੋਮੈਟੋ ਡਿਲਿਵਰੀ ਬੁਆਏ ਦੀ ਮੌਤ

Monday, Jan 12, 2026 - 06:38 PM (IST)

ਟਾਂਡਾ ਵਿਚ ਵਾਪਰੇ ਸੜਕ ਹਾਦਸੇ ਦੌਰਾਨ ਜ਼ੋਮੈਟੋ ਡਿਲਿਵਰੀ ਬੁਆਏ ਦੀ ਮੌਤ

ਟਾਂਡਾ ਉੜਮੁੜ (ਵਰਿੰਦਰ ਪੰਡਿਤ)-ਹਾਈਵੇਅ ’ਤੇ ਬੀਤੀ ਰਾਤ ਐੱਨ. ਆਰ. ਆਈ. ਹਵੇਲੀ ਖੁੱਡਾ ਨੇੜੇ ਵਾਪਰੇ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਹਾਦਸੇ ਵਿਚ ਮੌਤ ਦਾ ਸ਼ਿਕਾਰ ਹੋਏ ਵਿਅਕਤੀ ਦੀ ਪਛਾਣ ਮਾਨਾ ਮਸੀਹ ਪੁੱਤਰ ਨਾਨਕ ਮਸੀਹ ਵਾਸੀ ਹਰਦੋਥਲਾ (ਦਸੂਹਾ) ਦੇ ਰੂਪ ਵਿਚ ਹੋਈ ਹੈ। ਮਿਲੀ ਜਾਣਕਾਰੀ ਮੁਤਾਬਿਕ ਜ਼ੋਮੈਟੋ ਵਿਚ ਡਿਲਿਵਰੀ ਬੁਆਏ ਦੇ ਤੌਰ 'ਤੇ ਕੰਮ ਕਰਨ ਵਾਲਾ ਮਾਨਾ ਮੋਟਰਸਾਈਕਲ ’ਤੇ ਆਪਣੇ ਸਹੁਰੇ ਪਿੰਡ ਖੱਖ ਜਾ ਰਿਹਾ ਸੀ ਕਿ ਪਿੰਡ ਖੁੱਡਾ ਨੇੜੇ ਉਸ ਦਾ ਮੋਟਰਸਾਈਕਲ ਲਾਪ੍ਰਵਾਹੀ ਨਾਲ ਹਾਈਵੇਅ ’ਤੇ ਖੜ੍ਹੇ ਕੀਤੇ ਗਏ ਟਿੱਪਰ ਵਿਚ ਟਕਰਾਅ ਗਿਆ।

ਇਹ ਵੀ ਪੜ੍ਹੋ: ਪੰਜਾਬ 'ਚ 48 ਘੰਟੇ ਅਹਿਮ! ਇਨ੍ਹਾਂ ਜ਼ਿਲ੍ਹਿਆਂ 'ਚ Red Alert, 16 ਜਨਵਰੀ ਤੱਕ ਹੋਈ ਵੱਡੀ ਭਵਿੱਖਬਾਣੀ

PunjabKesari

ਖ਼ਰਾਬ ਹੋਏ ਟਿੱਪਰ ਨੂੰ ਚਾਲਕ ਨੇ ਸੜਕ ’ਤੇ ਹੀ ਬਿਨਾਂ ਕਿਸੇ ਸੁਰੱਖਿਆ ਪ੍ਰਬੰਧ ਕੀਤੇ ਖੜ੍ਹਾ ਕੀਤਾ ਹੋਇਆ ਸੀ, ਜਿਸ ਦੇ ਚਲਦੇ ਧੁੰਦ ਅਤੇ ਹਨ੍ਹੇਰੇ ਕਾਰਨ ਮੋਟਰਸਾਈਕਲ ਸਵਾਰ ਹਾਦਸੇ ਦਾ ਸ਼ਿਕਾਰ ਹੋ ਗਿਆ। ਸੂਚਨਾ ਮਿਲਣ ’ਤੇ ਸੜਕ ਸੁਰੱਖਿਆ ਫੋਰਸ ਦੀ ਟੀਮ ਥਾਣੇਦਾਰ ਬਲਜੀਤ ਸਿੰਘ ਸੌਰਵ ਅਤੇ ਲਵਪ੍ਰੀਤ ਨੇ ਗੰਭੀਰ ਜ਼ਖ਼ਮੀ ਮਾਨਾ ਨੂੰ ਸਰਕਾਰੀ ਹਸਪਤਾਲ ਲਿਆਂਦਾ ਪਰ ਉਸ ਦੀ ਮੌਤ ਹੋ ਚੁੱਕੀ ਸੀ। ਹਾਦਸੇ ਦੀ ਜਾਂਚ ਕਰ ਰਹੀ ਟਾਂਡਾ ਪੁਲਸ ਦੀ ਏ. ਐੱਸ. ਆਈ. ਮਨਿੰਦਰ ਕੌਰ ਨੇ ਦੱਸਿਆ ਕਿ ਪੁਲਸ ਨੇ ਮ੍ਰਿਤਕ ਵਿਆਕਤੀ ਦੇ ਭਰਾ ਸਵਰਨ ਦੇ ਬਿਆਨ ਦੇ ਆਧਾਰ ’ਤੇ ਲਾਪਰਵਾਹ ਟਿੱਪਰ ਚਾਲਕ ਗੁਰਨਾਮ ਸਿੰਘ ਪੁੱਤਰ ਮੇਵਾ ਸਿੰਘ ਵਾਸੀ ਮੰਡਾਲੀਆਂ (ਪੀਲੀਭੀਤ) ਉੱਤਰ ਪ੍ਰਦੇਸ਼ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ: Big Breaking: ਗੋਲ਼ੀਆਂ ਮਾਰ ਕਤਲ ਕੀਤੇ ਰਾਣਾ ਬਲਾਚੌਰੀਆ ਦੇ ਮਾਮਲੇ 'ਚ ਦੋ ਸ਼ੂਟਰ ਗ੍ਰਿਫ਼ਤਾਰ! ਹੋਣਗੇ ਵੱਡੇ ਖ਼ੁਲਾਸੇ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News