HDFC ਬੈਂਕ ’ਚ ਕੰਮਕਾਜ ਦੇ ਤੌਰ-ਤਰੀਕਿਆਂ ਨੂੰ ਲੈ ਕੇ ਚਿੰਤਾ ਵਾਲੀ ਕੋਈ ਗੱਲ ਨਹੀਂ ਪਾਈ ਗਈ : ਮਲਹੋਤਰਾ

Thursday, Apr 09, 2026 - 12:02 PM (IST)

HDFC ਬੈਂਕ ’ਚ ਕੰਮਕਾਜ ਦੇ ਤੌਰ-ਤਰੀਕਿਆਂ ਨੂੰ ਲੈ ਕੇ ਚਿੰਤਾ ਵਾਲੀ ਕੋਈ ਗੱਲ ਨਹੀਂ ਪਾਈ ਗਈ : ਮਲਹੋਤਰਾ

ਬਿਜ਼ਨੈੱਸ ਡੈਸਕ - ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਸੰਜੇ ਮਲਹੋਤਰਾ ਨੇ ਕਿਹਾ ਕਿ ਐੱਚ. ਡੀ. ਐੱਫ. ਸੀ. ਬੈਂਕ ਦੀ ਸੁਪਰਵਾਈਜ਼ਰੀ ਇੰਸਪੈਕਸ਼ਨ ਦੌਰਾਨ ਉਸ ਦੇ ਸੰਚਾਲਨ ਜਾਂ ਤੌਰ-ਤਰੀਕਿਆਂ ਨਾਲ ਸਬੰਧਤ ਕੋਈ ਸਮੱਸਿਆ ਨਹੀਂ ਪਾਈ ਗਈ। ਮਲਹੋਤਰਾ ਨੇ ਦੋਮਾਹੀ ਕਰੰਸੀ ਨੀਤੀ ਸਮੀਖਿਆ ਤੋਂ ਬਾਅਦ ਪੱਤਰਕਾਰ ਸੰਮੇਲਨ ’ਚ ਐੱਚ. ਡੀ. ਐੱਫ. ਸੀ. ਬੈਂਕ ਦੇ ਚੇਅਰਮੈਨ ਅਤਨੂ ਚੱਕਰਵਰਤੀ ਦੇ ਅਚਾਨਕ ਅਸਤੀਫੇ ਅਤੇ ਉਸ ਤੋਂ ਬਾਅਦ ਬੈਂਕ ਦੇ ਸ਼ੇਅਰ ਦੀ ਕੀਮਤ ’ਚ ਆਈ ਗਿਰਾਵਟ ਨਾਲ ਸਬੰਧਤ ਇਕ ਸਵਾਲ ਦੇ ਜਵਾਬ ’ਚ ਕਿਹਾ ਕਿ ਆਰ. ਬੀ. ਆਈ. ਨੇ ਬੈਂਕ ਦੀਆਂ ਬੈਠਕਾਂ ਦਾ ਵੇਰਵਾ ਵੀ ਦੇਖਿਆ ਹੈ ਅਤੇ ਉਸ ’ਚ ਕੋਈ ਵੀ ਮਹੱਤਵਪੂਰਨ ਚਿੰਤਾਜਨਕ ਗੱਲ ਨਹੀਂ ਮਿਲੀ।

ਇਹ ਵੀ ਪੜ੍ਹੋ :    100-200-500 ਦੇ ਨੋਟਾਂ ਨੂੰ ਲੈ ਕੇ ਵੱਡਾ ਅਪਡੇਟ, RBI ਨੇ ਤਿਆਰ ਕੀਤਾ ਮਾਸਟਰ ਪਲਾਨ
ਇਹ ਵੀ ਪੜ੍ਹੋ :    ਕਰਮਚਾਰੀਆਂ ਨੂੰ ਲੱਗੇਗਾ ਝਟਕਾ! ਅਪ੍ਰੈਲ ਮਹੀਨੇ ਤੋਂ ਘਟ ਕੇ ਆਵੇਗੀ ਤੁਹਾਡੀ ਸੈਲਰੀ, ਜਾਣੋ ਕਾਰਨ

ਆਰ. ਬੀ. ਆਈ. ਨੇ ਆਪਣੀ ਪ੍ਰੈੱਸ ਰਿਲੀਜ਼ ’ਚ ਕਿਹਾ,‘‘ਐੱਚ. ਡੀ. ਐੱਫ. ਸੀ. ਬੈਂਕ ਘਰੇਲੂ ਪੱਧਰ ’ਤੇ ਪ੍ਰਣਾਲੀ ਦੇ ਲਿਹਾਜ਼ ਨਾਲ ਮਹੱਤਵਪੂਰਨ ਬੈਂਕ ਹੈ। ਇਸ ਦੀ ਵਿੱਤੀ ਸਥਿਤੀ ਮਜ਼ਬੂਤ ਹੈ, ਬੋਰਡ ਪੇਸ਼ੇਵਰ ਤੌਰ ’ਤੇ ਸੰਚਾਲਿਤ ਹੈ ਅਤੇ ਪ੍ਰਬੰਧਨ ਟੀਮ ਸਮਰੱਥ ਹੈ। ਸਾਡੇ ਸਮੇਂ-ਸਮੇਂ ’ਤੇ ਕੀਤੇ ਮੁਲਾਂਕਣ ਦੇ ਆਧਾਰ ’ਤੇ ਇਸ ਦੇ ਕੰਮਕਾਜ ਦੇ ਤੌਰ-ਤਰੀਕਿਆਂ ਜਾਂ ਸੰਚਾਲਨ ਦੇ ਸਬੰਧ ’ਚ ਕੋਈ ਵੀ ਮਹੱਤਵਪੂਰਨ ਚਿੰਤਾਜਨਕ ਗੱਲ ਨਹੀਂ ਮਿਲੀ ਹੈ।’’ ਚੱਕਰਵਰਤੀ ਨੇ 18 ਮਾਰਚ ਨੂੰ ਅਸਤੀਫਾ ਦੇ ਦਿੱਤਾ ਸੀ। ਮਲਹੋਤਰਾ ਨੇ ਇਹ ਵੀ ਕਿਹਾ ਕਿ ਭਾਰਤ ਦੀ ਬੈਂਕਿੰਗ ਪ੍ਰਣਾਲੀ ‘ਬੇਹੱਦ ਸੁਰੱਖਿਅਤ ਅਤੇ ਮਜ਼ਬੂਤ’ ਹੈ।

ਇਹ ਵੀ ਪੜ੍ਹੋ :   Gold ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਭਵਿੱਖਬਾਣੀ: ਟੁੱਟ ਸਕਦਾ ਹੈ 46 ਸਾਲਾਂ ਦਾ ਰਿਕਾਰਡ, ਜਾਣੋ ਕੀ ਹੈ ਨਵਾਂ ਟਾਰਗੇਟ
ਇਹ ਵੀ ਪੜ੍ਹੋ :  ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ: ਮਾਰਚ 'ਚ 12% ਤੱਕ ਟੁੱਟੇ ਭਾਅ, ਜਾਣੋ ਹੁਣ ਕੀ ਹਨ ਨਵੇਂ ਰੇਟ

ਉਨ੍ਹਾਂ ਕਿਹਾ ਕਿ ਪੱਛਮੀ ਏਸ਼ੀਆ ਸੰਘਰਸ਼ ਵਿਚਾਲੇ ਬੈਂਕਾਂ ਦੇ ਮੁਨਾਫੇ ਅਤੇ ‘ਸਿਹਤ’ ਨੂੰ ਲੈ ਕੇ ਕੋਈ ਪ੍ਰਣਾਲੀਗਤ ਜੋਖਮ ਨਹੀਂ ਹੈ। ਇਕ ਸਵਾਲ ਦੇ ਜਵਾਬ ’ਚ ਗਵਰਨਰ ਨੇ ਸੰਕੇਤ ਦਿੱਤਾ ਕਿ ਘੱਟ ਵਿਆਜ ਦਰ ਪ੍ਰਣਾਲੀ ਲੰਬੇ ਸਮੇਂ ਤੱਕ ਜਾਰੀ ਰਹਿ ਸਕਦੀ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਰੁਪਏ ਦੀ ਅਸਥਿਰਤਾ ਨੂੰ ਕੰਟਰੋਲ ਕਰਨ ਲਈ ਆਰ. ਬੀ. ਆਈ. ਦੁਆਰਾ ਹਾਲ ਹੀ ’ਚ ਚੁੱਕੇ ਕਦਮ ਹਮੇਸ਼ਾ ਲਈ ਨਹੀਂ ਰਹਿਣਗੇ।

ਇਹ ਵੀ ਪੜ੍ਹੋ :  ਜਾਣੋ 1 ਲੱਖ ਦੀ ਚਾਂਦੀ 'ਤੇ ਕਿੰਨਾ ਮਿਲ ਸਕਦੈ Loan , ਕੀ ਹਨ ਸ਼ਰਤਾਂ ਤੇ ਨਿਯਮ
ਇਹ ਵੀ ਪੜ੍ਹੋ :  Gold-Platinum ਨੂੰ ਲੈ ਕੇ ਸਰਕਾਰ ਨੇ ਲਾਗੂ ਕੀਤੇ ਸਖ਼ਤ ਨਿਯਮ; ਕੀਮਤਾਂ 'ਚ ਆ ਸਕਦਾ ਹੈ ਭਾਰੀ ਉਛਾਲ!
ਇਹ ਵੀ ਪੜ੍ਹੋ
ਪੈਟਰੋਲ-ਡੀਜ਼ਲ ਤੋਂ ਲੈ ਕੇ LPG ਤੱਕ ਲਏ ਗਏ ਕਈ ਵੱਡੇ ਫੈਸਲੇ; ਜਾਣੋ ਹੁਣ ਕਿਵੇਂ ਮਿਲੇਗਾ ਸਸਤਾ ਤੇ ਸੌਖਾ ਗੈਸ ਸਿਲੰਡਰ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt


author

Harinder Kaur

Content Editor

Related News