12ਵੀਂ ਪਾਸ ਲਈ 465 ਅਹੁਦਿਆਂ 'ਤੇ ਨਿਕਲੀ ਭਰਤੀ, ਜਲਦ ਕਰੋ ਅਪਲਾਈ
Monday, Nov 28, 2022 - 10:47 AM (IST)

ਨਵੀਂ ਦਿੱਲੀ- ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ (ਆਈ.ਓ.ਸੀ.ਐੱਲ.) ਨੇ ਵੱਖ-ਵੱਖ ਟਰੇਡ/ਡਿਸਿਪਲਿਨ 'ਚ ਪਾਈਪਲਾਈਨ ਡਿਵੀਜ਼ਨ 'ਚ ਅਪਰੈਂਟਿਸ ਦੇ ਅਹੁਦਿਆਂ 'ਤੇ ਭਰਤੀਆਂ ਨਿਕਲੀਆਂ ਹਨ।
ਅਹੁਦਿਆਂ ਦਾ ਵੇਰਵਾ
ਕੁੱਲ 465 ਅਪਰੈਂਟਿਸ ਅਹੁਦਿਆਂ 'ਤੇ ਭਰਤੀ ਕੀਤੀ ਜਾਵੇਗੀ।
ਆਖ਼ਰੀ ਤਾਰੀਖ਼
ਉਮੀਦਵਾਰ 30 ਨਵੰਬਰ 2022 ਤੱਕ ਅਪਲਾਈ ਕਰ ਸਕਦੇ ਹਨ।
ਉਮਰ
ਉਮੀਦਵਾਰ ਦੀ ਉਮਰ ਘੱਟੋ-ਘੱਟ 18 ਸਾਲ ਅਤੇ 30 ਸਤੰਬਰ 2022 ਤੱਕ 24 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ।
ਸਿੱਖਿਆ ਯੋਗਤਾ
ਉਮੀਦਵਾਰ ਦਾ 12ਵੀਂ ਪਾਸ ਹੋਣਾ ਜ਼ਰੂਰੀ ਹੈ।
ਇਸ ਤਰ੍ਹਾਂ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਨੋਟੀਫਿਕੇਸ਼ਨ ਦੇਖਣ ਲਈ ਇਸ ਲਿੰਕ 'ਤੇ ਕਲਿੱਕ ਕਰੋ।