ਸੁਪਰੀਮ ਕੋਰਟ ''ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਜਲਦ ਕਰੋ ਅਪਲਾਈ

06/20/2022 10:46:57 AM

ਨਵੀਂ ਦਿੱਲੀ- ਸੁਪਰੀਮ ਕੋਰਟ ਆਫ਼ ਇੰਡੀਆ 'ਚ (ਐੱਸ.ਸੀ.ਆਈ.) ਨੌਕਰੀ ਕਰਨ ਦਾ ਸੁਨਹਿਰੀ ਮੌਕਾ ਹੈ। ਐੱਸ.ਸੀ.ਆਈ. ਨੇ ਕਈ ਜੂਨੀਅਰ ਕੋਰਟ ਅਸਿਸਟੈਂਟ ਅਹੁਦਿਆਂ 'ਤੇ ਭਰਤੀਆਂ ਕੱਢੀਆਂ ਹਨ।

ਅਹੁਦਿਆਂ ਦਾ ਵੇਰਵਾ
ਸੁਪਰੀਮ ਕੋਰਟ 'ਚ ਜੂਨੀਅਰ ਕੋਰਟ ਅਸਿਸਟੈਂਟ ਦੇ 210 ਅਹੁਦਿਆਂ 'ਤੇ ਭਰਤੀਆਂ ਨਿਕਲੀਆਂ ਹਨ।

ਆਖ਼ਰੀ ਤਾਰੀਖ਼
ਉਮੀਦਵਾਰ 10 ਜੁਲਾਈ 2022 ਤੱਕ ਅਪਲਾਈ ਕਰ ਸਕਦੇ ਹਨ।

ਸਿੱਖਿਆ ਯੋਗਤਾ
ਉਮੀਦਵਾਰਾਂ ਕੋਲ ਕਿਸੇ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਗਰੈਜੂਏਸ਼ਨ ਦੀ ਡਿਗਰੀ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ ਉਨ੍ਹਾਂ ਦੀ ਕੰਪਿਊਟਰ 'ਤੇ ਅੰਗਰੇਜ਼ੀ ਟਾਈਪਿੰਗ 'ਚ 35 ਸ਼ਬਦ ਪ੍ਰਤੀ ਮਿੰਟ ਦੀ ਸਪੀਡ ਹੋਣੀ ਚਾਹੀਦੀ ਹੈ।

ਉਮਰ
ਉਮੀਦਵਾਰ ਦੀ ਉਮਰ 18 ਤੋਂ 30 ਸਾਲ ਦਰਮਿਆਨ ਹੋਣੀ ਚਾਹੀਦੀ ਹੈ।

ਇਸ ਤਰ੍ਹਾਂ ਹੋਵੇਗੀ ਚੋਣ
ਉਮੀਦਵਾਰ ਦੀ ਚੋਣ ਆਬਜੈਕਟਿਵ ਟਾਈਪ ਪ੍ਰੀਖਿਆ, ਆਬਜੈਕਟਿਵ ਟਾਈਪ ਕੰਪਿਊਟਰ ਨਾਲੇਜ ਟੈਸਟ, ਟਾਈਪਿੰਗ ਟੈਸਟ (ਅੰਗਰੇਜ਼ੀ) ਅਤੇ ਅੰਗਰੇਜ਼ੀ 'ਚ ਡਿਸਕ੍ਰਿਪਟਿਵ ਟੈਸਟ 'ਤੇ ਆਧਾਰਤ ਹੋਵੇਗੀ।

ਇਸ ਤਰ੍ਹਾਂ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।

ਨੋਟੀਫਿਕੇਸ਼ਨ ਦੇਖਣ ਲਈ ਇਸ ਲਿੰਕ 'ਤੇ ਕਲਿੱਕ ਕਰੋ।


DIsha

Content Editor

Related News