ਏਅਰਪੋਰਟ ਅਥਾਰਟੀ ਆਫ਼ ਇੰਡੀਆ ''ਚ ਨਿਕਲੀਆਂ ਭਰਤੀਆਂ, ਜਲਦ ਕਰੋ ਅਪਲਾਈ
Saturday, Jun 18, 2022 - 12:34 PM (IST)

ਨਵੀਂ ਦਿੱਲੀ - ਏਅਰਪੋਰਟ ਅਥਾਰਟੀ ਆਫ਼ ਇੰਡੀਆ (ਏਏਆਈ) ਵਿੱਚ ਕੰਮ ਕਰਨ ਦੀ ਯੋਜਨਾ ਬਣਾ ਰਹੇ ਨੌਜਵਾਨਾਂ ਲਈ AAI ਨੇ ਜੂਨੀਅਰ ਐਗਜ਼ੀਕਿਊਟਿਵ (ਏਅਰ ਟ੍ਰੈਫਿਕ ਕੰਟਰੋਲ) ਦੇ ਅਹੁਦਿਆਂ 'ਤੇ ਭਰਤੀ ਲਈ ਅਰਜ਼ੀਆਂ ਮੰਗੀਆਂ ਹਨ। ਦਿਲਚਸਪੀ ਰੱਖਣ ਵਾਲੇ ਅਤੇ ਯੋਗ ਉਮੀਦਵਾਰ ਜੋ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨਾ ਚਾਹੁੰਦੇ ਹਨ, ਉਹ AAI ਦੀ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ। ਇਨ੍ਹਾਂ ਅਹੁਦਿਆਂ ਲਈ ਅਪਲਾਈ ਕਰਨ ਦੀ ਆਖ਼ਰੀ ਤਾਰੀਖ਼ 14 ਜੁਲਾਈ ਹੈ। ਇਸ ਭਰਤੀ ਪ੍ਰਕਿਰਿਆ ਤਹਿਤ ਕੁੱਲ 400 ਅਹੁਦੇ ਭਰੇ ਜਾਣਗੇ।
ਮਹੱਤਵਪੂਰਨ ਤਾਰੀਖਾਂ
- ਆਨਲਾਈਨ ਅਪਲਾਈ ਕਰਨ ਦੀ ਸ਼ੁਰੂਆਤੀ ਤਾਰੀਖ਼: 15 ਜੂਨ 2022
- ਆਨਲਾਈਨ ਅਪਲਾਈ ਕਰਨ ਦੀ ਆਖ਼ਰੀ ਤਾਰੀਖ਼: 14 ਜੁਲਾਈ 2022
ਯੋਗਤਾ
ਕਿਸੇ ਵੀ ਮਾਨਤਾ ਪ੍ਰਾਪਤ ਸੰਸਥਾ ਤੋਂ ਭੌਤਿਕ ਵਿਗਿਆਨ ਅਤੇ ਗਣਿਤ ਨਾਲ ਬੀ.ਐਸ.ਸੀ. ਜਾਂ ਕਿਸੇ ਵੀ ਸ਼ਾਖਾ ਵਿੱਚ ਇੰਜੀਨੀਅਰਿੰਗ ਦੀ ਡਿਗਰੀ ਹੋਣੀ ਚਾਹੀਦੀ ਹੈ। ਨਾਲ ਹੀ, ਉਮੀਦਵਾਰ ਕੋਲ 10+2 ਸਟੈਂਡਰਡ ਦੇ ਪੱਧਰ 'ਤੇ ਬੋਲੀ ਜਾਣ ਵਾਲੀ ਅਤੇ ਲਿਖਤੀ ਅੰਗਰੇਜ਼ੀ ਦੋਵਾਂ ਵਿੱਚ ਘੱਟੋ-ਘੱਟ ਮੁਹਾਰਤ ਹੋਣੀ ਚਾਹੀਦੀ ਹੈ।
ਉਮਰ ਹੱਦ
ਉਮੀਦਵਾਰਾਂ ਦੀ ਵੱਧ ਤੋਂ ਵੱਧ ਉਮਰ 27 ਸਾਲ ਹੋਣੀ ਚਾਹੀਦੀ ਹੈ।
ਉਮੀਦਵਾਰ ਇਸ ਲਿੰਕ 'ਤੇ ਕਲਿੱਕ ਕਰਕੇ ਇਨ੍ਹਾਂ ਅਹੁਦਿਆਂ ਲਈ ਸਿੱਧਾ ਅਪਲਾਈ ਕਰ ਸਕਦੇ ਹਨ।
ਇਸ ਤੋਂ ਇਲਾਵਾ ਇਸ ਲਿੰਕ 'ਤੇ ਕਲਿੱਕ ਕਰਕੇ, ਤੁਸੀਂ ਅਧਿਕਾਰਤ ਨੋਟੀਫਿਕੇਸ਼ਨ ਵੀ ਦੇਖ ਸਕਦੇ ਹੋ।