ਏਅਰਪੋਰਟ ਅਥਾਰਟੀ ਆਫ਼ ਇੰਡੀਆ ਨੇ ਕੱਢੀਆਂ ਹਨ ਭਰਤੀਆਂ, ਜਲਦ ਕਰੋ ਅਪਲਾਈ
Friday, Nov 26, 2021 - 11:10 AM (IST)

ਨਵੀਂ ਦਿੱਲੀ- ਏਅਰਪੋਰਟ ਅਥਾਰਟੀ ਆਫ਼ ਇੰਡੀਆ (AAI) ਨੇ ਅਪ੍ਰੇਂਟਿਸ ਅਹੁਦਿਆਂ ’ਤੇ ਭਰਤੀਆਂ ਕੱਢੀਆਂ ਹਨ। ਏਅਰਪੋਰਟ ਅਥਾਰਟੀ ਆਫ਼ ਇੰਡੀਆ ਵਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਕੁੱਲ 63 ਅਪ੍ਰੇਂਟਿਸ ਅਹੁਦਿਆਂ ’ਤੇ ਨਿਯੁਕਤੀਆਂ ਕੀਤੀਆਂ ਜਾਣੀਆਂ ਹਨ।
ਆਖ਼ਰੀ ਤਾਰੀਖ਼
ਉਮੀਦਵਾਰ 30 ਨਵੰਬਰ 2021 ਤੱਕ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦਾ ਵੇਰਵਾ
ਕੁੱਲ ਅਹੁਦੇ- 63
ਗਰੈਜੂਏਟ ਅਪ੍ਰੇਂਟਿਸ- 25 ਅਹੁਦੇ
ਡਿਪਲੋਮਾ ਅਪ੍ਰੇਂਟਿਸ- 38 ਅਹੁਦੇ
ਉਮਰ
ਅਪ੍ਰੇਂਟਿਸ ਅਹੁਦਿਆਂ ਲਈ ਅਪਲਾਈ ਕਰਨ ਵਾਲੇ ਉਮੀਦਵਾਰਾਂ ਦੀ ਉਮਰ 18 ਤੋਂ ਘੱਟ ਅਤੇ 26 ਤੋਂ ਵੱਧ ਨਹੀਂ ਹੋਣੀ ਚਾਹੀਦੀ।
ਚੋਣ ਪ੍ਰਕਿਰਿਆ
ਉਮੀਦਵਾਰ ਦੀ ਚੋਣ ਯੋਗਤਾ ਪ੍ਰੀਖਿਆ ਪ੍ਰਾਪਤ ਕੀਤੇ ਗਏ ਅੰਕਾਂ, ਇੰਟਰਵਿਊ, ਵੈਰੀਫਿਕੇਸ਼ਨ ਅਤੇ ਮੈਡੀਕਲ ਪ੍ਰਮਾਣ ਪੱਤਰ ਦੇ ਆਧਾਰ ’ਤੇ ਕੀਤੀ ਜਾਵੇਗੀ।
ਸਿੱਖਿਆ ਯੋਗਤਾ
ਉਮੀਦਵਾਰ ਕੋਲ ਇੰਜੀਨੀਅਰਿੰਗ ਦੀ ਡਿਗਰੀ ਹੋਣੀ ਚਾਹੀਦੀ ਹੈ। ਇਹ ਡਿਗਰੀ ਰੈਗੂਲਰ ਕਾਲਜ ਤੋਂ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ ਏ.ਆਈ.ਸੀ.ਟੀ.ਈ, ਜੀਓ ਵਲੋਂ ਮਾਨਤਾ ਪ੍ਰਾਪਤ ਸੰਸਥਾਵਾਂ ਤੋਂ 3 ਸਾਲ ਦਾ ਡਿਪਲੋਮਾ ਹੋਣਾ ਚਾਹੀਦਾ।
ਇਸ ਤਰ੍ਹਾਂ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ ’ਤੇ ਜਾ ਕੇ ਅਪਲਾਈ ਕਰ ਸਕਦੇ ਹਨ।