ਬੈਂਕ ਆਫ ਬੜੌਦਾ 'ਚ 150 ਤੋਂ ਵਧੇਰੇ ਅਹੁਦਿਆਂ 'ਤੇ ਨਿਕਲੀ ਭਰਤੀ, ਜਲਦ ਕਰੋ ਅਪਲਾਈ
Monday, Mar 28, 2022 - 12:10 PM (IST)

ਨਵੀਂ ਦਿੱਲੀ- ਬੈਂਕਿੰਗ ਸੈਕਟਰ ਵਿਚ ਨੌਕਰੀ ਦੀ ਭਾਲ ਕਰ ਰਹੇ ਉਮੀਦਵਾਰਾਂ ਲਈ ਵੱਡੀ ਖ਼ਬਰ ਹੈ। ਦਰਅਸਲ ਬੈਂਕ ਆਫ ਬੜੌਦਾ ਨੇ ਬਰਾਂਚ ਰਿਸੀਵੇਬਲ ਮੈਨੇਜਰ ਦੇ ਅਹੁਦਿਆਂ 'ਤੇ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਨੋਟੀਫਿਕੇਸ਼ਨ ਅਨੁਸਾਰ 25 ਮਾਰਚ ਤੋਂ ਅਰਜ਼ੀਆਂ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਦਿਲਚਸਪੀ ਰੱਖਣ ਵਾਲੇ ਅਤੇ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ bankofbaroda.co.in 'ਤੇ ਜਾ ਕੇ ਆਨਲਾਈਨ ਅਪਲਾਈ ਕਰ ਸਕਦੇ ਹਨ।
ਇਸ ਭਰਤੀ ਮੁਹਿੰਮ ਰਾਹੀਂ ਬ੍ਰਾਂਚ ਰਿਸੀਵੇਬਲ ਮੈਨੇਜਰ ਦੇ ਕੁੱਲ 159 ਅਹੁਦਿਆਂ 'ਤੇ ਭਰਤੀ ਕੀਤੀ ਜਾਵੇਗੀ। ਇਨ੍ਹਾਂ ਵਿਚੋਂ 68 ਅਹੁਦੇ ਗੈਰ-ਰਾਖਵੇਂ ਹਨ, ਜਦਕਿ 42 ਓ.ਬੀ.ਸੀ., 23 ਐੱਸ.ਸੀ., 11 ਐੱਸ.ਟੀ., 15 ਈ.ਡਬਲਿਊ.ਐੱਸ. ਵਰਗ ਲਈ ਰਾਖਵੇਂ ਹਨ। ਇਨ੍ਹਾਂ ਅਹੁਦਿਆਂ 'ਤੇ ਅਪਲਾਈ ਕਰਨ ਦੀ ਆਖ਼ਰੀ ਤਾਰੀਖ਼ 14 ਅਪ੍ਰੈਲ 2022 ਹੈ। ਇਨ੍ਹਾਂ ਅਹੁਦਿਆਂ 'ਤੇ ਦਿੱਲੀ, ਉੱਤਰ ਪ੍ਰਦੇਸ਼, ਬਿਹਾਰ, ਮਹਾਰਾਸ਼ਟਰ ਸਮੇਤ ਦੇਸ਼ ਭਰ ਦੇ ਵੱਖ-ਵੱਖ ਰਾਜਾਂ ਤੋਂ ਉਮੀਦਵਾਰਾਂ ਦੀ ਭਰਤੀ ਕੀਤੀ ਜਾਵੇਗੀ।
ਮਹੱਤਵਪੂਰਨ ਤਾਰੀਖਾਂ
- ਆਨਲਾਈਨ ਅਪਲਾਈ ਕਰਨ ਦੀ ਸ਼ੁਰੂਆਤੀ ਤਾਰੀਖ਼- 25 ਮਾਰਚ 2022
- ਆਨਲਾਈਨ ਅਪਲਾਈ ਕਰਨ ਦੀ ਆਖ਼ਰੀ ਤਾਰੀਖ਼- 14 ਅਪ੍ਰੈਲ 2022
ਵਿਦਿਅਕ ਯੋਗਤਾ
ਬ੍ਰਾਂਚ ਰਿਸੀਵੇਬਲ ਮੈਨੇਜਰ ਦੇ ਅਹੁਦਿਆਂ ਲਈ ਅਪਲਾਈ ਕਰਨ ਵਾਲੇ ਉਮੀਦਵਾਰਾਂ ਕੋਲ ਸਰਕਾਰ ਦੁਆਰਾ ਮਾਨਤਾ ਪ੍ਰਾਪਤ ਯੂਨੀਵਰਸਿਟੀ/ਇੰਸਟੀਚਿਊਟ ਤੋਂ ਕਿਸੇ ਵੀ ਵਿਸ਼ੇ ਵਿਚ ਗ੍ਰੈਜੂਏਸ਼ਨ ਦੀ ਡਿਗਰੀ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਉਮੀਦਵਾਰਾਂ ਤੋਂ ਘੱਟੋ-ਘੱਟ 2 ਸਾਲ ਦਾ ਕੰਮ ਦਾ ਤਜਰਬਾ ਵੀ ਮੰਗਿਆ ਗਿਆ ਹੈ।
ਉਮਰ ਹੱਦ
ਇਨ੍ਹਾਂ ਅਹੁਦਿਆਂ ਲਈ ਅਪਲਾਈ ਕਰਨ ਵਾਲੇ ਉਮੀਦਵਾਰਾਂ ਦੀ ਉਮਰ 23 ਤੋਂ 25 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ। ਸਰਕਾਰੀ ਨਿਯਮਾਂ ਅਨੁਸਾਰ ਰਾਖਵੀਂ ਸ਼੍ਰੇਣੀ ਲਈ ਛੋਟ ਦਿੱਤੀ ਗਈ ਹੈ। ਹੋਰ ਪੱਛੜੀਆਂ ਸ਼੍ਰੇਣੀਆਂ ਨੂੰ 3 ਸਾਲ ਅਤੇ ਅਨੁਸੂਚਿਤ ਜਾਤੀਆਂ ਅਤੇ ਜਨਜਾਤੀ ਨੂੰ 5 ਸਾਲ ਦੀ ਛੋਟ ਦਿੱਤੀ ਗਈ ਹੈ।
ਇਸ ਤਰ੍ਹਾਂ ਕਰੋ ਅਪਲਾਈ
- ਬੈਂਕ ਆਫ ਬੜੌਦਾ ਦੀ ਅਧਿਕਾਰਤ ਵੈੱਬਸਾਈਟ - www.bankofbaroda.in 'ਤੇ ਜਾਓ।
- ਹੋਮ ਪੇਜ 'ਤੇ ਸਭ ਤੋਂ ਹੇਠਾਂ 'ਕਰੀਅਰ' ਸੈਕਸ਼ਨ 'ਤੇ ਕਲਿੱਕ ਕਰਨ ਤੋਂ ਬਾਅਦ 'Current Opportunities' 'ਤੇ ਕਲਿੱਕ ਕਰੋ।
- ਹੁਣ 'Apply Online' 'ਤੇ ਕਲਿੱਕ ਕਰੋ।
- ਹੁਣ ‘Recruitment for the position of Branch Receivables Manager in Receivables Management Vertical’ ਲਿੰਕ 'ਤੇ ਕਲਿੱਕ ਕਰੋ।
- ਆਪਣੇ ਆਪ ਨੂੰ ਰਜਿਸਟਰ ਕਰੋ।
- ਅਰਜ਼ੀ ਦੀ ਫੀਸ ਦਾ ਭੁਗਤਾਨ ਕਰੋ।
ਅਪਲਾਈ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ।