ਬੈਂਕ ਆਫ ਮਹਾਰਾਸ਼ਟਰਾ ’ਚ ਨਿਕਲੀਆਂ ਭਰਤੀਆਂ, ਆਖ਼ਰੀ ਮੌਕਾ, ਜਲਦ ਕਰੋ ਅਪਲਾਈ
Monday, Apr 05, 2021 - 11:58 AM (IST)

ਨਵੀਂ ਦਿੱਲੀ- ਬੈਂਕ ਆਫ਼ ਮਹਾਰਾਸ਼ਟਰਾ ਨੇ ਆਪਣੀ ਅਧਿਕਾਰਤ ਵੈੱਬਸਾਈਟ 'ਤੇ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਹੈ। ਇਸ ਨੋਟੀਫਿਕੇਸ਼ਨ ਅਨੁਸਾਰ ਜਨਰਲਿਸਟ ਅਫ਼ਸਰ ਦੇ ਅਹੁਦਿਆਂ 'ਤੇ ਭਰਤੀਆਂ ਨਿਕਲੀਆਂ ਹਨ।
ਅਹੁਦੇ
ਕੁੱਲ 150 ਅਹੁਦਿਆਂ 'ਤੇ ਭਰਤੀਆਂ ਕੱਢੀਆਂ ਗਈਆਂ ਹਨ।
ਚੋਣ ਪ੍ਰਕਿਰਿਆ
ਉਮੀਦਵਾਰਾਂ ਦੀ ਚੋਣ ਲਿਖਤੀ ਪ੍ਰੀਖਿਆ ਅਤੇ ਇੰਟਰਵਿਊ 'ਚ ਪ੍ਰਾਪਤ ਅੰਕਾਂ ਦੇ ਆਧਾਰ 'ਤੇ ਕੀਤੀ ਜਾਵੇਗੀ।
ਆਖ਼ਰੀ ਤਾਰੀਖ਼
ਇਛੁੱਕ ਅਤੇ ਯੋਗ ਉਮੀਦਵਾਰ 6 ਅਪ੍ਰੈਲ 2021 ਤੱਕ ਅਪਲਾਈ ਕਰ ਸਕਦੇ ਹਨ।
ਐਪਲੀਕੇਸ਼ਨ ਫ਼ੀਸ
ਜਨਰਲ/ਓਬੀਸੀ/ਈਡਬਲਿਊਐੱਸ ਵਰਗ ਦੇ ਉਮੀਦਵਾਰਾਂ ਨੂੰ 1180 ਰੁਪਏ ਬਤੌਰ ਫ਼ੀਸ ਜਮ੍ਹਾ ਕਰਨਾ ਹੋਵੇਗਾ। ਉੱਥੇ ਹੀ ਅਨੁਸੂਚਿਤ ਜਾਤੀ/ਅਨੁਸੂਚਿਤ ਜਨਜਾਤੀ ਲਈ ਇਹ ਫ਼ੀਸ 118 ਰੁਪਏ ਤੈਅ ਕੀਤੀ ਗਈ ਹੈ।
ਉਮਰ
ਉਮੀਦਵਾਰ ਦੀ ਘੱਟੋ-ਘੱਟ ਉਮਰ 25 ਸਾਲ ਅਤੇ ਵੱਧ ਤੋਂ ਵੱਧ ਉਮਰ 35 ਸਾਲ ਹੋਣੀ ਚਾਹੀਦੀ ਹੈ।
ਸਿੱਖਿਆ ਯੋਗਤਾ
ਇਨ੍ਹਾਂ ਅਹੁਦਿਆਂ 'ਤੇ ਅਪਲਾਈ ਕਰਨ ਲਈ ਉਮੀਦਵਾਰ ਕੋਲ ਕਿਸੇ ਵੀ ਮਾਨਤਾ ਪ੍ਰਾਪਤ ਯੂਨੀਵਰਸਿਟੀ ਜਾਂ ਸੰਸਥਾ ਤੋਂ 60 ਫੀਸਦੀ ਅੰਕਾਂ ਨਾਲ ਕਿਸੇ ਵੀ ਵਿਸ਼ੇ 'ਚ ਗਰੈਜੂਏਸ਼ਨ ਦੀ ਡਿਗਰੀ ਹੋਣੀ ਜ਼ਰੂਰੀ ਹੈ।
ਇਸ ਤਰ੍ਹਾਂ ਕਰੋ ਅਪਲਾਈ
ਯੋਗ ਉਮੀਦਵਾਰ ਬੈਂਕ ਦੀ ਅਧਿਕਾਰਤ ਵੈੱਬਸਾਈਟ https://www.bankofmaharashtra.in/ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਨੋਟੀਫਿਕੇਸ਼ਨ ਦੇਖਣ ਲਈ ਇਸ ਲਿੰਕ https://www.bankofmaharashtra.in/writereaddata/documentlibrary/a0ab94ef-0ae6-4e05-8f2b-2b5d0a06c807.pdf 'ਤੇ ਕਲਿੱਕ ਕਰੋ