ਇਸ ਮਹਿਕਮੇ 'ਚ 4 ਹਜ਼ਾਰ ਤੋਂ ਵਧੇਰੇ ਅਹੁਦਿਆਂ 'ਤੇ ਨਿਕਲੀ ਭਰਤੀ, ਜਾਣੋ ਯੋਗਤਾ ਸਮੇਤ ਹੋਰ ਵੇਰਵਾ

Tuesday, Apr 25, 2023 - 11:30 AM (IST)

ਇਸ ਮਹਿਕਮੇ 'ਚ 4 ਹਜ਼ਾਰ ਤੋਂ ਵਧੇਰੇ ਅਹੁਦਿਆਂ 'ਤੇ ਨਿਕਲੀ ਭਰਤੀ, ਜਾਣੋ ਯੋਗਤਾ ਸਮੇਤ ਹੋਰ ਵੇਰਵਾ

ਨਵੀਂ ਦਿੱਲੀ- ਨੌਕਰੀ ਦੀ ਭਾਲ ਕਰ ਰਹੇ ਨੌਜਵਾਨਾਂ ਲਈ ਖੁਸ਼ਖ਼ਬਰੀ ਹੈ। ਭਾਭਾ ਪਰਮਾਣੂ ਖੋਜ ਕੇਂਦਰ (BARC) ਵਿਚ 4374 ਅਹੁਦਿਆਂ 'ਤੇ ਭਰਤੀ ਨਿਕਲੀ ਹੈ। ਇੱਛੁਕ ਅਤੇ ਯੋਗ ਉਮੀਦਵਾਰ ਇਨ੍ਹਾਂ ਅਹੁਦਿਆਂ 'ਤੇ ਭਰਤੀ ਲਈ ਅਪਲਾਈ ਕਰਨਾ ਚਾਹੁੰਦੇ ਹਨ ਤਾਂ ਉਹ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ। ਹਾਲਾਂਕਿ ਇਸ ਭਰਤੀ ਲਈ ਉਹ ਹੀ ਉਮੀਦਵਾਰ ਅਪਲਾਈ ਕਰ ਸਕਣਗੇ, ਜਿਨ੍ਹਾਂ ਨੇ 12ਵੀਂ ਜਾਂ ਫਿਰ ਗਰੈਜੂਏਸ਼ਨ ਪਾਸ ਕੀਤੀ ਹੈ। ਇਸ ਤੋਂ ਇਲਾਵਾ M.Sc/ B.Tech ਕੀਤੀ ਹੋਣੀ ਚਾਹੀਦੀ ਹੈ। ਉਮੀਦਵਾਰ ਯੋਗਤਾ ਨਾਲ ਸਬੰਧਤ ਜਾਣਕਾਰੀ ਨੋਟੀਫ਼ਿਕੇਸ਼ਨ 'ਚ ਚੈੱਕ ਕਰਨ।

ਨੋਟੀਫਿਕੇਸ਼ਨ ਮੁਤਾਬਕ ਵਜ਼ੀਫ਼ਾ ਸਿਖਿਆਰਥੀ, ਵੱਖ-ਵੱਖ ਵਿਭਾਗਾਂ 'ਚ ਤਕਨੀਕੀ ਅਧਿਕਾਰੀ, ਵਿਗਿਆਨਕ ਸਹਾਇਕ (ਫੂਡ ਤਕਨਾਲੋਜੀ/ਹੋਮ ਸਾਇੰਸ/ਨਿਊਟ੍ਰੀਸ਼ਨ) ਅਤੇ ਤਕਨੀਸ਼ੀਅਨ (ਬਾਇਲਰ ਅਟੈਂਡੈਂਟ) ਦੀਆਂ ਅਸਾਮੀਆਂ 'ਤੇ ਭਰਤੀ ਕੀਤੀ ਜਾਵੇਗੀ। ਭਾਭਾ ਪਰਮਾਣੂ ਖੋਜ ਕੇਂਦਰ ਦੇ ਨੋਟੀਫ਼ਿਕੇਸ਼ਨ ਭਰਤੀ ਲਈ ਅਪਲਾਈ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਉਮੀਦਵਾਰ ਅਧਿਕਾਰਤ ਵੈੱਬਸਾਈਟ http://barc.gov.in 'ਤੇ ਜਾ ਕੇ ਅਪਲਾਈ ਕਰ ਸਕਣਗੇ। ਅਪਲਾਈ ਲਈ ਆਖ਼ਰੀ ਤਾਰੀਖ਼ 22 ਮਈ 2023 ਤੈਅ ਕੀਤੀ ਗਈ ਹੈ। ਉਮੀਦਵਾਰਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਫਾਰਮ ਨੋਟੀਫ਼ਿਕੇਸ਼ਨ ਮੁਤਾਬਕ ਹੀ ਭਰਿਆ ਜਾਵੇ।

ਵਧੇਰੇ ਜਾਣਕਾਰੀ ਲਈ ਇਸ ਨੋਟੀਫ਼ਿਕੇਸ਼ ਲਿੰਕ 'ਤੇ ਕਲਿੱਕ ਕਰੋ।

BARC Recruitment 2023

ਅਰਜ਼ੀ ਫ਼ੀਸ

ਅਪਲਾਈ ਕਰਨ ਲਈ ਤਕਨੀਕੀ ਅਧਿਕਾਰੀ ਉਮੀਦਵਾਰਾਂ ਨੂੰ 500 ਰੁਪਏ, ਵਿਗਿਆਨਕ ਸਹਾਇਕ ਅਤੇ ਵਜ਼ੀਫਾ ਸਿਖਲਾਈ ਲਈ 150 ਰੁਪਏ ਅਤੇ ਤਕਨੀਸ਼ੀਅਨ ਦੀਆਂ ਅਸਾਮੀਆਂ ਲਈ 100 ਰੁਪਏ ਫ਼ੀਸ ਅਦਾ ਕਰਨੀ ਪਵੇਗੀ। ਇਸ ਦੇ ਨਾਲ ਹੀ SC, ST, ਔਰਤਾਂ ਅਤੇ ਦਿਵਿਆਂਗ ਉਮੀਦਵਾਰਾਂ ਨੂੰ ਕੋਈ ਫ਼ੀਸ ਨਹੀਂ ਦੇਣੀ ਪਵੇਗੀ।

ਚੋਣ ਪ੍ਰਕਿਰਿਆ

ਉਮੀਦਵਾਰਾਂ ਦੀ ਚੋਣ ਲਿਖਤੀ ਪ੍ਰੀਖਿਆ, ਸਰੀਰਕ ਟੈਸਟ ਅਤੇ ਦਸਤਾਵੇਜ਼ਾਂ ਦੀ ਤਸਦੀਕ ਤੋਂ ਬਾਅਦ ਕੀਤੀ ਜਾਵੇਗੀ। ਵਧੇਰੇ ਵੇਰਵੇ ਅਧਿਕਾਰਤ ਵੈਬਸਾਈਟ 'ਤੇ ਦੇਖੇ ਜਾ ਸਕਦੇ ਹਨ।

ਇਸ ਤਰ੍ਹਾਂ ਅਪਲਾਈ ਕਰੋ

ਸਭ ਤੋਂ ਪਹਿਲਾਂ ਅਧਿਕਾਰਤ ਵੈੱਬਸਾਈਟ 'ਤੇ ਜਾਓ।
ਭਾਭਾ ਭਰਤੀ ਲਿੰਕ 'ਤੇ ਕਲਿੱਕ ਕਰੋ।
ਯੂਜ਼ਰ ID ਸਮੇਤ ਹੋਰ ਵੇਰਵੇ ਦਰਜ ਕਰਕੇ ਸਬਮਿਟ ਕਰੋ।
ਭਾਭਾ ਭਰਤੀ ਫਾਰਮ ਭਰੋ ਅਤੇ ਦਸਤਾਵੇਜ਼ ਅਪਲੋਡ ਕਰੋ।
ਇਸ ਤੋਂ ਬਾਅਦ ਫਾਰਮ ਫੀਸ ਭਰੋ ਅਤੇ ਫਾਈਨਲ ਸਬਮਿਟ 'ਤੇ ਕਲਿੱਕ ਕਰੋ।
ਫਾਰਮ ਦੀ ਇਕ ਕਾਪੀ ਡਾਊਨਲੋਡ ਕਰੋ ਅਤੇ ਇਸ ਨੂੰ ਆਪਣੇ ਕੋਲ ਰੱਖੋ।


author

Tanu

Content Editor

Related News