ਹਾਈ ਕੋਰਟ ’ਚ ਸਟੈਨੋਗ੍ਰਾਫਰ ਦੇ ਅਹੁਦਿਆਂ ’ਤੇ ਨਿਕਲੀ ਭਰਤੀ, ਜਲਦ ਕਰੋ ਅਪਲਾਈ
Monday, Feb 22, 2021 - 11:37 AM (IST)

ਮੁੰਬਈ : ਬੰਬੇ ਹਾਈ ਕੋਰਟ ਵਿਚ ਸਟੈਨੋਗ੍ਰਾਫਰ ਦੇ ਅਹੁਦਿਆਂ ’ਤੇ ਭਰਤੀ ਨਿਕਲੀ ਹੈ। ਇਸ ਤਹਿਤ ਸਟੈਨੋਗ੍ਰਾਫਰ ਹਾਇਰ ਗ੍ਰੇਡ ਅਤੇ ਸਟੈਨੋਗ੍ਰਾਫਰ ਲੋਅਰ ਗ੍ਰੇਡ ਦੇ ਅਹੁਦਿਆਂ ’ਤੇ ਭਰਤੀ ਕੀਤੀ ਜਾਵੇਗੀ। ਇਛੁੱਕ ਉਮੀਦਵਾਰ ਬੰਬੇ ਹਾਈ ਕੋਰਟ ਦੀ ਅਧਿਕਾਰਤ ਵੈਬਸਾਈਟ http://bhc.mahaonline.gov.in ’ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਿੱਦਿਅਕ ਯੋਗਤਾ
ਇਨ੍ਹਾਂ ਅਹੁਦਿਆਂ ’ਤੇ ਨੌਕਰੀ ਪਾਉਣ ਲਈ ਉਮੀਦਵਾਰਾਂ ਦਾ ਗ੍ਰੇਜੂਏਟ ਹੋਣਾ ਜ਼ਰੂਰੀ ਹੈ।
ਉਮਰ ਹੱਦ
ਉਮੀਦਵਾਰਾਂ ਦੀ ਉਮਰ ਘੱਟ ਤੋਂ ਘੱਟ 21 ਸਾਲ ਅਤੇ ਵੱਧ ਤੋਂ ਵੱਧ 38 ਸਾਲ ਨਿਰਧਾਰਤ ਕੀਤੀ ਗਈ ਹੈ।
ਮਹੱਤਵਪੂਰਨ ਤਾਰੀਖ਼ਾਂ
- ਅਪਲਾਈ ਕਰਨ ਦੀ ਸ਼ੁਰੂਆਤੀ ਤਾਰੀਖ਼- 18 ਫਰਵਰੀ 2021
- ਅਪਲਾਈ ਕਰਨ ਦੀ ਆਖ਼ਰੀ ਤਾਰੀਖ਼- 5 ਮਾਰਚ 2021
ਚੋਣ ਪ੍ਰਕਿਰਿਆ
ਉਮੀਦਵਾਰਾਂ ਦੀ ਚੋਣ ਟਾਈਪਿੰਗ ਸਪੀਡ ਅਤੇ ਇੰਟਰਵਿਊ ਦੇ ਆਧਾਰ ’ਤੇ ਕੀਤੀ ਜਾਵੇਗੀ।