10ਵੀਂ ਪਾਸ ਕੁੜੀਆਂ/ਮੁੰਡਿਆਂ ਲਈ BSF ''ਚ 1280 ਤੋਂ ਵਧੇਰੇ ਅਹੁਦਿਆਂ ''ਤੇ ਨਿਕਲੀ ਭਰਤੀ, ਜਲਦ ਕਰੋ ਅਪਲਾਈ

Friday, Mar 10, 2023 - 11:24 AM (IST)

10ਵੀਂ ਪਾਸ ਕੁੜੀਆਂ/ਮੁੰਡਿਆਂ ਲਈ BSF ''ਚ 1280 ਤੋਂ ਵਧੇਰੇ ਅਹੁਦਿਆਂ ''ਤੇ ਨਿਕਲੀ ਭਰਤੀ, ਜਲਦ ਕਰੋ ਅਪਲਾਈ

ਨਵੀਂ ਦਿੱਲੀ- ਸਰਹੱਦੀ ਸੁਰੱਖਿਆ ਫ਼ੋਰਸ (ਬੀ.ਐੱਸ.ਐੱਫ.) ਨੇ 1284 ਕਾਂਸਟੇਬਲ ਅਹੁਦਿਆਂ 'ਤੇ ਭਰਤੀਆਂ ਕੱਢੀਆਂ ਹਨ। ਯੋਗ ਅਤੇ ਇਛੁੱਕ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।

ਆਖ਼ਰੀ ਤਾਰੀਖ਼

ਉਮੀਦਵਾਰ 27 ਮਾਰਚ 2023 ਤੱਕ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦਾ ਵੇਰਵਾ

ਕੁੱਲ 1284 ਅਹੁਦੇ ਭਰੇ ਜਾਣਗੇ। ਜਿਨ੍ਹਾਂ 'ਚੋਂ 1200 ਅਹੁਦੇ ਪੁਰਸ਼ ਉਮੀਦਵਾਰਾਂ ਲਈ ਹਨ ਅਤੇ 64 ਅਹੁਦੇ ਮਹਿਲਾ ਉਮੀਦਵਾਰਾਂ ਲਈ ਹਨ।

ਉਮਰ

ਉਮੀਦਵਾਰ ਦੀ ਉਮਰ 18 ਤੋਂ 25 ਸਾਲ ਵਿਚਾਲੇ ਹੋਣੀ ਚਾਹੀਦੀ ਹੈ।

ਸਿੱਖਿਆ ਯੋਗਤਾ

ਕਾਂਸਟੇਬਲ ਅਹੁਦਿਆਂ 'ਤੇ ਭਰਤੀ ਲਈ ਉਮੀਦਵਾਰ ਦਾ ਜਮਾਤ 10ਵੀਂ ਪਾਸ ਹੋਣਾ ਜ਼ਰੂਰੀ ਹੈ।

ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।


author

cherry

Content Editor

Related News