ਪੁਲਸ ਵਿਭਾਗ 'ਚ ਸਬ ਇੰਸਪੈਕਟਰ ਸਮੇਤ ਕਈ ਅਹੁਦਿਆਂ 'ਤੇ ਨਿਕਲੀ ਭਰਤੀ, ਜਲਦ ਕਰੋ ਅਪਲਾਈ
Tuesday, Oct 19, 2021 - 11:56 AM (IST)

ਛੱਤੀਸਗੜ੍ਹ - ਛੱਤੀਸਗੜ੍ਹ ਪੁਲਸ ਨੇ ਸਬ ਇੰਸਪੈਕਟਰ, ਸੂਬੇਦਾਰ ਅਤੇ ਪਲਟੂਨ ਕਮਾਂਡਰ ਦੇ ਅਹੁਦਿਆਂ ਲਈ ਯੋਗ ਉਮੀਦਵਾਰਾਂ ਦੀ ਭਰਤੀ ਲਈ ਅਰਜ਼ੀਆਂ ਮੰਗੀਆਂ ਹਨ। ਯੋਗ ਅਤੇ ਦਿਲਚਸਪੀ ਰੱਖਣ ਵਾਲੇ ਉਮੀਦਵਾਰ ਇਨ੍ਹਾਂ ਅਹੁਦਿਆਂ ਲਈ 31 ਅਕਤੂਬਰ ਤੱਕ ਅਰਜ਼ੀ ਦੇ ਸਕਦੇ ਹਨ।
ਅਹੁਦਿਆਂ ਦੀ ਗਿਣਤੀ
ਕੁੱਲ 975 ਅਹੁਦਿਆਂ ’ਤੇ ਭਰਤੀ ਕੀਤੀ ਜਾਣੀ ਹੈ।
ਆਖ਼ਰੀ ਤਾਰੀਖ਼
ਉਮੀਦਵਾਰ 31 ਅਕਤੂਬਰ 2021 ਤੱਕ ਅਪਲਾਈ ਕਰ ਸਕਦੇ ਹਨ।
ਉਮਰ
ਉਮੀਦਵਾਰ ਦੀ ਉਮਰ 21 ਤੋਂ 34 ਸਾਲ ਤੈਅ ਕੀਤੀ ਗਈ ਹੈ।
ਸਿੱਖਿਆ ਯੋਗਤਾ
ਵੱਖ-ਵੱਖ ਅਹੁਦਿਆਂ ਅਨੁਸਾਰ ਸਿੱਖਿਆ ਯੋਗਤਾ ਨਿਰਧਾਰਤ ਕੀਤੀ ਗਈ ਹੈ। ਸਿੱਖਿਆ ਯੋਗਤਾ ਦੀਆਂ ਹੋਰ ਜ਼ਰੂਰੀ ਜਾਣਕਾਰੀਆਂ ਦੇਖਣ ਲਈ ਉਮੀਦਵਾਰਾਂ ਨੂੰ ਨੋਟੀਫਿਕੇਸ਼ਨ ਚੈੱਕ ਕਰਨੀ ਹੋਵੇਗੀ।
ਚੋਣ ਪ੍ਰਕਿਰਿਆ
ਉਮੀਦਵਾਰਾਂ ਨੂੰ ਚੋਣ ਲਿਖਤੀ ਪ੍ਰੀਖਿਆ, ਸਰੀਰਕ ਪ੍ਰੀਖਿਆ, ਇੰਟਰਵਿਊ ਅਤੇ ਦਸਤਾਵੇਜ਼ ਤਸਦੀਕ ਦੇ ਆਧਾਰ 'ਤੇ ਕੀਤੀ ਜਾਵੇਗੀ।
ਇਸ ਤਰ੍ਹਾਂ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ https://www.cgpolice.gov.in/ ’ਤੇ ਜਾ ਕੇ ਅਪਲਾਈ ਕਰ ਸਕਦੇ ਹਨ।