ਪੁਲਸ ਕਾਂਸਟੇਬਲ ਦੇ 5 ਹਜ਼ਾਰ ਤੋਂ ਵਧੇਰੇ ਅਹੁਦਿਆਂ 'ਤੇ ਨਿਕਲੀ ਭਰਤੀ, 10ਵੀਂ ਪਾਸ ਕਰਨ ਅਪਲਾਈ
Monday, Dec 25, 2023 - 12:17 PM (IST)
ਨਵੀਂ ਦਿੱਲੀ- ਸਰਕਾਰੀ ਨੌਕਰੀ ਦੀ ਤਿਆਰੀ ਕਰ ਰਹੇ ਉਮੀਦਵਾਰਾਂ ਲਈ ਚੰਗੀ ਖ਼ਬਰ ਆਈ ਹੈ। ਦਰਅਸਲ ਛੱਤੀਸਗੜ੍ਹ ਪੁਲਸ ਨੇ ਕਾਂਸਟੇਬਲ ਦੇ ਅਹੁਦਿਆਂ 'ਤੇ ਬੰਪਰ ਭਰਤੀਆਂ ਦਾ ਨੋਟੀਫ਼ਿਕੇਸ਼ਨ ਜਾਰੀ ਕੀਤਾ ਹੈ। ਇਸ ਭਰਤੀ ਜ਼ਰੀਏ 5,967 ਅਹੁਦਿਆਂ ਨੂੰ ਭਰਿਆ ਜਾਵੇਗਾ। ਜੋ ਵੀ ਉਮੀਦਵਾਰ ਅਪਲਾਈ ਕਰਨਾ ਚਾਹੁੰਦੇ ਹਨ, ਉਹ ਆਖ਼ਰੀ ਤਾਰੀਖ਼ ਤੋਂ ਪਹਿਲਾਂ ਆਪਣਾ ਅਰਜ਼ੀ ਫਾਰਮ ਭਰ ਦੇਣ।
ਜ਼ਰੂਰੀ ਤਾਰੀਖ਼ਾਂ
ਜਾਰੀ ਨੋਟੀਫਿਕੇਸ਼ਨ ਮੁਤਾਬਕ ਆਨਲਾਈਨ ਅਰਜ਼ੀ 1 ਜਨਵਰੀ, 2024 ਤੋਂ ਸ਼ੁਰੂ ਹੋਵੇਗੀ ਅਤੇ ਉਮੀਦਵਾਰਾਂ ਨੂੰ ਅਪਲਾਈ ਕਰਨ ਲਈ 15 ਫਰਵਰੀ ਤੱਕ ਦਾ ਸਮਾਂ ਦਿੱਤਾ ਜਾਵੇਗਾ। ਇਸ ਤੋਂ ਬਾਅਦ ਉਮੀਦਵਾਰ ਅਪਲਾਈ ਨਹੀਂ ਕਰ ਸਕਣਗੇ।
ਵਿੱਦਿਅਕ ਯੋਗਤਾ
ਕੋਈ ਵੀ ਉਮੀਦਵਾਰ ਜੋ ਅਪਲਾਈ ਕਰਨਾ ਚਾਹੁੰਦਾ ਹੈ, ਉਸ ਕੋਲ ਮਾਨਤਾ ਪ੍ਰਾਪਤ ਸੰਸਥਾ ਤੋਂ 10ਵੀਂ ਪਾਸ ਸਰਟੀਫਿਕੇਟ ਹੋਣਾ ਚਾਹੀਦਾ ਹੈ। ਰਾਖਵੀਂ ਸ਼੍ਰੇਣੀ ਦੇ ਉਮੀਦਵਾਰਾਂ ਕੋਲ 8ਵੀਂ ਪਾਸ ਸਰਟੀਫਿਕੇਟ ਹੋਣਾ ਚਾਹੀਦਾ ਹੈ ਅਤੇ ਡਰਾਈਵਿੰਗ ਲਾਇਸੈਂਸ ਵੀ ਹੋਣਾ ਚਾਹੀਦਾ ਹੈ। ਯੋਗਤਾ ਬਾਰੇ ਹੋਰ ਜਾਣਕਾਰੀ ਲਈ ਉਮੀਦਵਾਰ ਵਿਸਥਾਰਪੂਰਵਕ ਨੋਟੀਫਿਕੇਸ਼ਨ ਦੀ ਉਡੀਕ ਕਰਨ।
ਉਮਰ ਹੱਦ
ਛੱਤੀਸਗੜ੍ਹ ਪੁਲਸ ਕਾਂਸਟੇਬਲ ਦੀਆਂ ਅਸਾਮੀਆਂ ਲਈ ਅਪਲਾਈ ਕਰਨ ਵਾਲੇ ਉਮੀਦਵਾਰਾਂ ਦੀ ਉਮਰ 18 ਤੋਂ 28 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ। ਰਾਖਵੀਂ ਸ਼੍ਰੇਣੀ ਦੇ ਉਮੀਦਵਾਰਾਂ ਨੂੰ ਉਮਰ ਹੱਦ 'ਚ ਛੋਟ ਦਿੱਤੀ ਜਾਵੇਗੀ।
ਅਰਜ਼ੀ ਫੀਸ
ਕਾਂਸਟੇਬਲ ਦੀਆਂ ਅਸਾਮੀਆਂ ਲਈ ਅਪਲਾਈ ਕਰਨ ਵਾਲੇ ਜਨਰਲ ਅਤੇ OBC ਸ਼੍ਰੇਣੀ ਦੇ ਉਮੀਦਵਾਰਾਂ ਨੂੰ 200 ਰੁਪਏ ਦੀ ਅਰਜ਼ੀ ਫੀਸ ਅਦਾ ਕਰਨੀ ਪਵੇਗੀ, ਜਦੋਂ ਕਿ ਰਾਖਵੀਂ ਸ਼੍ਰੇਣੀ ਦੇ ਉਮੀਦਵਾਰਾਂ ਨੂੰ 125 ਰੁਪਏ ਅਦਾ ਕਰਨੇ ਪੈਣਗੇ।
ਚੋਣ ਪ੍ਰਕਿਰਿਆ
ਇਨ੍ਹਾਂ ਅਸਾਮੀਆਂ 'ਤੇ ਚੁਣੇ ਜਾਣ ਲਈ ਉਮੀਦਵਾਰਾਂ ਨੂੰ ਲਿਖਤੀ ਪ੍ਰੀਖਿਆ, ਮੈਡੀਕਲ ਟੈਸਟ, ਸਰੀਰਕ ਟੈਸਟ ਅਤੇ ਦਸਤਾਵੇਜ਼ ਤਸਦੀਕ ਦੇ ਪੜਾਵਾਂ ਵਿਚੋਂ ਲੰਘਣਾ ਹੋਵੇਗਾ।
ਕਿੰਨੀ ਮਿਲੇਗੀ ਤਨਖਾਹ?
ਛੱਤੀਸਗੜ੍ਹ ਅਸਾਮੀਆਂ 'ਤੇ ਚੁਣੇ ਜਾਣ ਤੋਂ ਬਾਅਦ ਉਮੀਦਵਾਰਾਂ ਨੂੰ ਤਨਖਾਹ ਪੱਧਰ 4 ਦੇ ਅਨੁਸਾਰ ਤਨਖਾਹ ਮਿਲੇਗੀ। ਮਤਲਬ 19,500 ਰੁਪਏ ਤੋਂ 62,000 ਰੁਪਏ ਤੱਕ ਤਨਖਾਹ ਮਿਲੇਗੀ।