ਚੰਡੀਗੜ੍ਹ ਪੁਲਸ 'ਚ ਨੌਕਰੀ ਦਾ ਸੁਨਹਿਰੀ ਮੌਕਾ, 700 ਅਹੁਦਿਆਂ 'ਤੇ ਨਿਕਲੀ ਭਰਤੀ
Sunday, May 21, 2023 - 11:35 AM (IST)
ਨਵੀਂ ਦਿੱਲੀ- ਪੁਲਸ ਵਿਚ ਨੌਕਰੀ ਦੀ ਭਾਲ ਕਰ ਰਹੇ ਨੌਜਵਾਨਾਂ ਲਈ ਖੁਸ਼ਖ਼ਬਰੀ ਹੈ। ਇਸ ਲਈ ਚੰਡੀਗੜ੍ਹ ਪੁਲਸ ਨੇ ਜਨਰਲ ਡਿਊਟੀ ਕਾਂਸਟੇਬਲ, IT ਕਾਂਸਟੇਬਲ ਅਤੇ ਸਪੋਰਟਸ ਕੋਟਾ ਕਾਂਸਟੇਬਲ ਦੇ ਅਹੁਦਿਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਹੈ। ਯੋਗ ਅਤੇ ਇੱਛੁਕ ਉਮੀਦਵਾਰ ਇਨ੍ਹਾਂ ਅਹੁਦਿਆਂ 'ਤੇ ਅਪਲਾਈ ਕਰਨ ਲਈ ਅਧਿਕਾਰਤ ਵੈੱਬਸਾਈਟ https://chandigarhtrafficpolice.gov.in 'ਤੇ ਜਾ ਕੇ ਅਪਲਾਈ ਕਰ ਸਕਦੇ ਹਨ। ਇਸ ਭਰਤੀ ਪ੍ਰਕਿਰਿਆ ਤਹਿਤ ਕੁੱਲ 700 ਅਹੁਦਿਆਂ ਨੂੰ ਭਰਿਆ ਜਾਵੇਗਾ।
ਮਹੱਤਵਪੂਰਨ ਤਾਰੀਖਾਂ
ਆਨਲਾਈਨ ਅਪਲਾਈ ਕਰਨ ਦੀ ਸ਼ੁਰੂਆਤੀ ਤਾਰੀਖ਼- 27 ਮਈ 2023
ਆਨਲਾਈਨ ਅਪਲਾਈ ਕਰਨ ਦੀ ਆਖ਼ਰੀ ਤਾਰੀਖ਼- 17 ਜੂਨ 2023
ਉਮਰ ਹੱਦ
ਉਮੀਦਵਾਰਾਂ ਦੀ ਉਮਰ ਹੱਦ 18 ਤੋਂ 25 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ। ਉਮੀਦਵਾਰਾਂ ਦੀ ਉਮਰ ਹੱਦ ਜਾਤੀ ਮੁਤਾਬਕ ਵੱਖ-ਵੱਖ ਰੱਖੀ ਗਈ ਹੈ। ਉਮੀਦਵਾਰਾਂ ਨੂੰ ਵੱਧ ਤੋਂ ਵੱਧ ਉਮਰ ਹੱਦ ਵਿਚ ਛੋਟ ਦਿੱਤੀ ਗਈ ਹੈ।
ਅਨੁਸੂਚਿਤ ਜਾਤੀ – 05 ਸਾਲ
ਅਨੁਸੂਚਿਤ ਜਨਜਾਤੀ – 05 ਸਾਲ
ਹੋਰ ਪਛੜੀਆਂ ਸ਼੍ਰੇਣੀਆਂ - 03 ਸਾਲ
ਸਾਬਕਾ ਫ਼ੌਜੀਆਂ - 02/03 ਸਾਲ
ਵਿੱਦਿਅਕ ਯੋਗਤਾ
ਉਮੀਦਵਾਰ ਜੋ ਇਨ੍ਹਾਂ ਅਹੁਦਿਆਂ ਲਈ ਅਪਲਾਈ ਕਰ ਰਹੇ ਹਨ, ਉਨ੍ਹਾਂ ਨੂੰ ਕਿਸੇ ਮਾਨਤਾ ਪ੍ਰਾਪਤ ਬੋਰਡ ਜਾਂ ਸੰਸਥਾ ਤੋਂ 12ਵੀਂ ਜਮਾਤ ਪਾਸ ਹੋਣਾ ਚਾਹੀਦਾ ਹੈ।
ਅਰਜ਼ੀ ਫ਼ੀਸ
ਜਨਰਲ ਅਤੇ OBC ਉਮੀਦਵਾਰਾਂ ਲਈ ਅਰਜ਼ੀ ਫੀਸ- 1000 ਰੁਪਏ
SC/EWS ਉਮੀਦਵਾਰਾਂ ਲਈ ਅਰਜ਼ੀ ਫੀਸ - 800 ਰੁਪਏ
ਅਰਜ਼ੀ ਫੀਸ ਸਿਰਫ ਡੈਬਿਟ ਕਾਰਡ, ਕ੍ਰੈਡਿਟ ਕਾਰਡ, ਇੰਟਰਨੈੱਟ ਬੈਂਕਿੰਗ ਮੋਡ ਰਾਹੀਂ ਜਮ੍ਹਾ ਕੀਤੀ ਜਾਣੀ ਹੈ।
ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ।
Chandigarh Police Recruitment 2023