CISF ''ਚ ਕਾਂਸਟੇਬਲ ਅਹੁਦਿਆਂ ''ਤੇ ਨਿਕਲੀਆਂ ਹਨ ਭਰਤੀਆਂ, 12ਵੀਂ ਪਾਸ ਕਰਨ ਅਪਲਾਈ
Sunday, Jan 30, 2022 - 10:42 AM (IST)

ਨਵੀਂ ਦਿੱਲੀ- ਕੇਂਦਰੀ ਉਦਯੋਗਿਕ ਸੁਰੱਖਿਆ ਫ਼ੋਰਸ (ਸੀ.ਆਈ.ਐੱਸ.ਐੱਫ.) ਨੇ ਆਪਣੀ ਅਧਿਕਾਰਤ ਵੈੱਬਸਾਈਟ 'ਤੇ ਕਾਂਸਟੇਬਲ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ।
ਆਖ਼ਰੀ ਤਾਰੀਖ਼
ਉਮੀਦਵਾਰ 4 ਮਾਰਚ 2022 ਤੱਕ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦਾ ਵੇਰਵਾ
ਕੁੱਲ 1149 ਅਹੁਦਿਆਂ 'ਤੇ ਭਰਤੀਆਂ ਨਿਕਲੀਆਂ ਹਨ।
ਚੋਣ ਪ੍ਰਕਿਰਿਆ
ਉਮੀਦਵਾਰ ਦੀ ਚੋਣ ਲਿਖਤੀ ਪ੍ਰੀਖਿਆ, ਮੈਡੀਕਲ ਟੈਸਟ ਅਤੇ ਦਸਤਾਵੇਜ਼ ਵੈਰੀਫਿਕੇਸ਼ਨ ਦੇ ਆਧਾਰ 'ਤੇ ਕੀਤੀ ਜਾਵੇਗੀ।
ਸਿੱਖਿਆ ਯੋਗਤਾ
ਕਾਂਸਟੇਬਲ ਭਰਤੀ ਲਈ ਸਾਇੰਸ ਸਟ੍ਰੀਮ ਤੋਂ 12ਵੀਂ ਪਾਸ ਉਮੀਦਵਾਰ ਅਪਲਾਈ ਕਰ ਸਕਦੇ ਹਨ।
ਉਮਰ
ਉਮੀਦਵਾਰ ਦੀ ਉਮਰ 18 ਤੋਂ 23 ਸਾਲ ਤੈਅ ਕੀਤੀ ਗਈ ਹੈ।
ਅਧਿਕਾਰਤ ਨੋਟੀਫਿਕੇਸ਼ਨ ਦੇਖਣ ਲਈ ਕਲਿੱਕ ਕਰੋ।