12ਵੀਂ ਪਾਸ ਨੌਜਵਾਨਾਂ ਲਈ CISF ’ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਇੰਝ ਕਰੋ ਅਪਲਾਈ
Saturday, Oct 08, 2022 - 10:46 AM (IST)
ਨਵੀਂ ਦਿੱਲੀ- ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ’ਚ ਨੌਕਰੀ ਪਾਉਣ ਦਾ ਸੁਨਹਿਰੀ ਮੌਕਾ ਹੈ। CISF ਨੇ ਹੈੱਡ ਕਾਂਸਟੇਬਲ ਅਤੇ ਅਸਿਸਟੈਂਟ ਸਬ-ਇੰਸਪੈਕਟਰ ਦੇ ਅਹੁਦਿਆਂ ’ਤੇ ਭਰਤੀ ਲਈ ਅਰਜ਼ੀਆਂ ਦੀ ਮੰਗ ਕੀਤੀ ਹੈ। ਅਪਲਾਈ ਕਰਨ ਦੀ ਆਖ਼ਰੀ ਤਾਰੀਖ਼ 25 ਅਕਤੂਬਰ 2022 ਹੈ।
ਇਹ ਵੀ ਪੜ੍ਹੋ- ਗਰੈਜੂਏਟ ਨੌਜਵਾਨਾਂ ਲਈ ਬੈਂਕ 'ਚ ਨਿਕਲੀਆਂ ਭਰਤੀਆਂ, ਮਿਲੇਗੀ ਮੋਟੀ ਤਨਖ਼ਾਹ ,ਇੰਝ ਕਰੋ ਅਪਲਾਈ
ਕੁੱਲ ਅਹੁਦਿਆਂ ਦੀ ਗਿਣਤੀ
540
ਸਿੱਖਿਅਕ ਯੋਗਤਾ
ਉਮੀਦਵਾਰ ਕਿਸੇ ਵੀ ਮਾਨਤਾ ਪ੍ਰਾਪਤ ਬੋਰਡ ਤੋਂ 12ਵੀਂ ਜਮਾਤ ਪਾਸ ਹੋਣਾ ਚਾਹੀਦਾ ਹੈ।
ਉਮਰ ਹੱਦ
ਉਮੀਦਵਾਰਾਂ ਦੀ ਉਮਰ ਹੱਦ 18 ਤੋਂ 25 ਸਾਲ ਦਰਮਿਆਨ ਹੋਣੀ ਚਾਹੀਦੀ ਹੈ।
ਅਰਜ਼ੀ ਫ਼ੀਸ
ਉਮੀਦਵਾਰਾਂ ਨੂੰ ਅਪਲਾਈ ਕਰਨ ਲਈ ਅਰਜ਼ੀ ਫ਼ੀਸ ਦੇ ਤੌਰ ’ਤੇ 100 ਰੁਪਏ ਦਾ ਭੁਗਤਾਨ ਕਰਨਾ ਹੋਵੇਗਾ।
ਇਹ ਵੀ ਪੜ੍ਹੋ- ਪੰਜਾਬ ਪੁਲਸ 'ਚ 2500 ਤੋਂ ਵਧੇਰੇ ਅਹੁਦਿਆਂ 'ਤੇ ਨਿਕਲੀਆਂ ਭਰਤੀਆਂ, ਜਾਣੋ ਕਦੋਂ ਹੋਵੇਗੀ ਪ੍ਰੀਖਿਆ

ਚੋਣ ਪ੍ਰਕਿਰਿਆ
ਫਿਜੀਕਲ ਸਟੈਂਡਰਡ ਟੈਸਟ (PST) ਅਤੇ ਦਸਤਾਵੇਜ਼ੀ ਓਮ. ਐੱਮ. ਆਰ./ਕੰਪਿਊਟਰ ਆਧਾਰਿਤ ਟੈਸਟ (CTB) ਮੋਡ ਤਹਿਤ ਲਿਖਤੀ ਪ੍ਰੀਖਿਆ, ਹੁਨਰ ਟੈਸਟ ਅਤੇ ਮੈਡੀਕਲ ਟੈਸਟ ਹੋਵੇਗਾ।
ਇੰਝ ਕਰੋ ਅਪਲਾਈ
ਇੱਛੁਕ ਅਤੇ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟhttp://cisf.gov.in ’ਤੇ ਜਾ ਕੇ ਅਪਲਾਈ ਕਰ ਸਕਦੇ ਹਨ।
