ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ 'ਚ ਨਿਕਲੀ ਭਰਤੀ, ਮਿਲੇਗੀ ਮੋਟੀ ਤਨਖ਼ਾਹ

09/28/2023 12:16:45 PM

ਨਵੀਂ ਦਿੱਲੀ- ਜੇਕਰ ਤੁਸੀਂ ਸਰਕਾਰੀ ਨੌਕਰੀ ਦੀ ਭਾਲ ਕਰ ਰਹੇ ਹੋ ਤਾਂ ਤੁਹਾਡੇ ਲਈ ਵੱਡੀ ਖੁਸ਼ਖ਼ਬਰੀ ਹੈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (CPCB) ਤਹਿਤ ਆਉਣ ਵਾਲੇ ਰਾਸ਼ਟਰੀ ਸਵੱਛ ਹਵਾ ਪ੍ਰੋਗਰਾਮ (NCAP) ਨੇ ਵੱਖ-ਵੱਖ ਸੂਬਿਆਂ ਵਿਚ NCAP ਕੰਸਲਟੈਂਟ A,B ਅਤੇ C ਦੇ 74 ਅਹੁਦਿਆਂ 'ਤੇ ਭਰਤੀ ਲਈ ਨੋਟੀਫ਼ਿਕੇਸ਼ਨ ਜਾਰੀ ਕੀਤਾ ਹੈ। 

ਅਪਲਾਈ ਕਰਨ ਦੀ ਪ੍ਰਕਿਰਿਆ ਚੱਲ ਰਹੀ ਹੈ ਅਤੇ ਬਿਨੈ-ਪੱਤਰ ਜਮ੍ਹਾ ਕਰਨ ਦੀ ਆਖਰੀ ਤਾਰੀਖ਼ 10 ਅਕਤੂਬਰ 2023 ਹੈ। ਇੰਟਰਵਿਊ ਦਾ ਸਥਾਨ ਦਿੱਲੀ ਹੈ। ਦਿਲਚਸਪੀ ਰੱਖਣ ਵਾਲੇ ਉਮੀਦਵਾਰ ਅਧਿਕਾਰਤ ਵੈੱਬਸਾਈਟ cpcb.nic.in 'ਤੇ ਆਨਲਾਈਨ ਅਪਲਾਈ ਕਰ ਸਕਦੇ ਹਨ।

ਸਿੱਖਿਅਕ ਯੋਗਤਾ

ਉਮੀਦਵਾਰਾਂ ਕੋਲ ਵਾਤਾਵਰਣ ਇੰਜੀਨੀਅਰਿੰਗ, ਤਕਨਾਲੋਜੀ, ਵਿਗਿਆਨ ਵਿਚ ਮਾਸਟਰ ਡਿਗਰੀ ਜਾਂ M.S. Office ਦੀ ਚੰਗਾ ਗਿਆਨ ਹੋਣ ਦੇ ਨਾਲ ਵਾਤਾਵਰਣ ਇੰਜੀਨੀਅਰਿੰਗ, ਤਕਨਾਲੋਜੀ 'ਚ ਬੈਚਲਰ ਡਿਗਰੀ ਹੋਣੀ ਚਾਹੀਦੀ ਹੈ।

ਉਮਰ ਹੱਦ 

ਸਾਰੇ ਉਮੀਦਵਾਰਾਂ ਲਈ ਵੱਧ ਤੋਂ ਵੱਧ ਉਮਰ ਹੱਦ 1 ਸਤੰਬਰ 2023 ਨੂੰ 65 ਸਾਲ ਹੋਣੀ ਚਾਹੀਦੀ ਹੈ।

ਤਨਖ਼ਾਹ

ਚੁਣੇ ਗਏ ਉਮੀਦਵਾਰਾਂ ਨੂੰ 60 ਹਜ਼ਾਰ ਰੁਪਏ ਤੋਂ ਲੈ ਕੇ 1 ਲੱਖ ਰੁਪਏ ਤੱਕ ਤਨਖ਼ਾਹ ਦਿੱਤੀ ਜਾਵੇਗੀ। ਨਾਲ ਹੀ ਉਮੀਦਵਾਰਾਂ ਨੂੰ ਹੋਰ ਭੱਤੇ ਵੀ ਦਿੱਤੇ ਜਾਣਗੇ।

ਅਰਜ਼ੀ ਦੀ ਫੀਸ

ਕਿਸੇ ਵੀ ਅਹੁਦੇ ਲਈ ਕੋਈ ਅਰਜ਼ੀ ਫੀਸ ਨਹੀਂ ਹੈ। 

ਇੰਝ ਕਰੋ ਅਪਲਾਈ

- ਸਭ ਤੋਂ ਪਹਿਲਾਂ ਤੁਹਾਨੂੰ ਅਧਿਕਾਰਤ ਵੈੱਬਸਾਈਟ 'ਤੇ ਜਾਣਾ ਹੋਵੇਗਾ।
- ਇਸ ਤੋਂ ਬਾਅਦ ਤੁਹਾਨੂੰ ਭਰਤੀ ਲਿੰਕ 'ਤੇ ਕਲਿੱਕ ਕਰਨਾ ਹੋਵੇਗਾ।
- ਨਿੱਜੀ ਵੇਰਵੇ ਦਰਜ ਕਰਕੇ ਯੂਜ਼ਰ ਆਈਡੀ ਅਤੇ ਪਾਸਵਰਡ ਬਣਾਓ।
- ਇਸ ਤੋਂ ਬਾਅਦ ਫਾਰਮ ਭਰੋ ਅਤੇ ਦਸਤਾਵੇਜ਼ ਅਪਲੋਡ ਕਰੋ।
- ਹੁਣ ਫਾਰਮ ਜਮ੍ਹਾਂ ਕਰੋ।
- ਫਾਰਮ ਦੀ ਇਕ ਕਾਪੀ ਡਾਊਨਲੋਡ ਕਰੋ ਅਤੇ ਇਸਨੂੰ ਆਪਣੇ ਕੋਲ ਰੱਖੋ।

ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ।

CPCB Recruitment 2023

 


Tanu

Content Editor

Related News