ਫੂਡ ਕਾਰਪੋਰੇਸ਼ਨ ਆਫ਼ ਇੰਡੀਆ 'ਚ ਨੌਕਰੀ ਪਾਉਣ ਦਾ ਸੁਨਹਿਰੀ ਮੌਕਾ, ਮਿਲੇਗੀ ਮੋਟੀ ਤਨਖ਼ਾਹ
Monday, Mar 20, 2023 - 11:36 AM (IST)

ਨਵੀਂ ਦਿੱਲੀ- ਨੌਕਰੀ ਦੀ ਭਾਲ ਕਰ ਰਹੇ ਨੌਜਵਾਨਾਂ ਲਈ ਚੰਗੀ ਖ਼ਬਰ ਹੈ। ਫੂਡ ਕਾਰਪੋਰੇਸ਼ਨ ਆਫ਼ ਇੰਡੀਆ (FCI) ਤੁਹਾਡੇ ਲਈ ਸੁਨਹਿਰੀ ਮੌਕਾ ਲੈ ਕੇ ਆਇਆ ਹੈ। ਫੂਡ ਕਾਰਪੋਰੇਸ਼ਨ ਆਫ਼ ਇੰਡੀਆ (FCI) ਨੇ ਆਪਣੇ ਵਿਭਾਗ 'ਚ ਭਰਤੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਹੈ। ਇੱਛੁਕ ਤੇ ਯੋਗ ਉਮੀਦਵਾਰ FCI ਦੀ ਅਧਿਕਾਰਤ ਵੈੱਬਸਾਈਟ http://fci.gov.in 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਕੁੱਲ ਅਹੁਦੇ
ਕੁੱਲ 46 ਅਸਾਮੀਆਂ ਭਰੀਆਂ ਜਾਣਗੀਆਂ। ਇਸ ਭਰਤੀ ਪ੍ਰਕਿਰਿਆ ਤਹਿਤ ਅਸਿਸਟੈਂਟ ਜਨਰਲ ਮੈਨੇਜਰ (AE) ਲਈ 26 ਅਤੇ ਅਸਿਸਟੈਂਟ ਜਨਰਲ ਮੈਨੇਜਰ (EM) ਲਈ 20 ਅਹੁਦੇ ਭਰੇ ਜਾਣਗੇ।
ਅਪਲਾਈ ਕਰਨ ਦੀ ਆਖ਼ਰੀ ਤਾਰੀਖ਼
ਦੱਸ ਦੇਈਏ ਕਿ FCI ਦੀਆਂ ਪੋਸਟਾਂ ਲਈ ਅਪਲਾਈ ਹੋਣਾ ਸ਼ੁਰੂ ਹੋ ਗਿਆ ਹੈ। ਚਾਹਵਾਨ ਤੇ ਯੋਗ ਉਮਦੀਵਾਰ 3 ਅਪ੍ਰੈਲ ਤੋਂ ਪਹਿਲਾਂ ਆਨਲਾਈਨ ਅਪਲਾਈ ਕਰ ਸਕਦੇ ਹਨ। ਇਸ ਦੇ ਲਈ ਤੁਹਾਨੂੰ FCI ਦੀ ਵੈੱਬਸਾਈਟ fci.gov.in 'ਤੇ ਜਾਣਾ ਪਵੇਗਾ।
ਵਿਦਿਅਕ ਯੋਗਤਾ
ਫੂਡ ਕਾਰਪੋਰੇਸ਼ਨ ਆਫ਼ ਇੰਡੀਆ (FCI) ਦੀ ਭਰਤੀ 2023 ਦੇ ਤਹਿਤ ਵੱਖ-ਵੱਖ ਅਹੁਦਿਆਂ ਲਈ ਵਿਦਿਅਕ ਯੋਗਤਾ ਵੱਖੋ-ਵੱਖਰੀ ਹੈ। ਅਸਿਸਟੈਂਟ ਜਨਰਲ ਮੈਨੇਜਰ (AE) ਉਮੀਦਵਾਰਾਂ ਕੋਲ ਸਿਵਲ ਇੰਜੀਨੀਅਰਿੰਗ ਦੀ ਡਿਗਰੀ ਜਾਂ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਇਸ ਦੇ ਬਰਾਬਰ ਦੀ ਯੋਗਤਾ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਅਸਿਸਟੈਂਟ ਜਨਰਲ ਮੈਨੇਜਰ (EM) ਉਮੀਦਵਾਰਾਂ ਕੋਲ ਇਲੈਕਟ੍ਰੀਕਲ ਜਾਂ ਮਕੈਨੀਕਲ ਇੰਜੀਨੀਅਰਿੰਗ ਜਾਂ ਕਿਸੇ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਇਸ ਦੇ ਬਰਾਬਰ ਦੀ ਡਿਗਰੀ ਹੋਣੀ ਚਾਹੀਦੀ ਹੈ।
ਚੋਣ ਪ੍ਰਕਿਰਿਆ ਤੇ ਤਨਖ਼ਾਹ
ਫੂਡ ਕਾਰਪੋਰੇਸ਼ਨ ਆਫ਼ ਇੰਡੀਆ (FCI) ਦੀ ਭਰਤੀ 2023 ਦੇ ਤਹਿਤ ਉਮੀਦਵਾਰਾਂ ਦੀ ਚੋਣ ਇੰਟਰਵਿਊ ਦੇ ਆਧਾਰ 'ਤੇ ਕੀਤੀ ਜਾਵੇਗੀ।
ਕਿੰਨੀ ਮਿਲੇਗੀ ਤਨਖ਼ਾਹ
FCI ਵਿਚ ਅਸਾਮੀਆਂ ਲਈ ਅਸਿਸਟੈਂਟ ਜਨਰਲ ਮੈਨੇਜਰ (AE) ਅਤੇ ਅਸਿਸਟੈਂਟ ਜਨਰਲ ਮੈਨੇਜਰ (EM) ਦੇ ਅਹੁਦਿਆਂ ਲਈ ਚੁਣੇ ਗਏ ਉਮੀਦਵਾਰਾਂ ਦੀ ਤਨਖ਼ਾਹ 60,000-1 ਤੇ 80,000 ਰੁਪਏ ਤਨਖ਼ਾਹ ਮਿਲੇਗੀ।
ਵਧੇਰੇ ਜਾਣਕਾਰੀ ਲਈ ਇਸ ਨੋਟੀਫ਼ਿਕੇਸ਼ਨ ਲਿੰਕ 'ਤੇ ਕਲਿੱਕ ਕਰੋ।