ਭਾਰਤੀ ਰੇਲਵੇ ''ਚ 10ਵੀਂ ਪਾਸ ਲਈ ਨੌਕਰੀ ਦਾ ਸੁਨਹਿਰੀ ਮੌਕਾ, ਮਿਲੇਗੀ ਮੋਟੀ ਤਨਖਾਹ
Friday, Aug 18, 2023 - 11:03 AM (IST)
![ਭਾਰਤੀ ਰੇਲਵੇ ''ਚ 10ਵੀਂ ਪਾਸ ਲਈ ਨੌਕਰੀ ਦਾ ਸੁਨਹਿਰੀ ਮੌਕਾ, ਮਿਲੇਗੀ ਮੋਟੀ ਤਨਖਾਹ](https://static.jagbani.com/multimedia/2023_8image_10_55_526831210job.jpg)
ਨਵੀਂ ਦਿੱਲੀ- ਭਾਰਤੀ ਰੇਲਵੇ ਨੇ 10ਵੀਂ ਪਾਸ ਲਈ ਇਕ ਹਜ਼ਾਰ ਤੋਂ ਵੱਧ ਅਹੁਦਿਆਂ 'ਤੇ ਭਰਤੀ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਯੋਗ ਅਤੇ ਇਛੁੱਕ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦਾ ਵੇਰਵਾ
ਅਸਿਸਟੈਂਟ ਲੋਕੋ ਪਾਇਲਟ
ਟੈਕਨੀਸ਼ੀਅਨ
ਜੂਨੀਅਰ ਇੰਜੀਨੀਅਰ
ਕੁੱਲ ਅਹੁਦੇ- 1016
ਆਖ਼ਰੀ ਤਾਰੀਖ਼
ਉਮੀਦਵਾਰ 21 ਅਗਸਤ 2023 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ।
ਸਿੱਖਿਆ ਯੋਗਤਾ
ਮਾਨਤਾ ਪ੍ਰਾਪਤ ਬੋਰਡ ਤੋਂ 10ਵੀਂ ਪਾਸ ਹੋਣ ਦੇ ਨਾਲ-ਨਾਲ ਸੰਬੰਧਤ ਖੇਤਰ 'ਚ ਆਈ.ਆਈ.ਟੀ. ਸਰਟੀਫਿਕੇਟ ਜਾਂ ਡਿਪਲੋਮਾ ਹੋਣਾ ਚਾਹੀਦਾ।
ਉਮਰ
ਉਮੀਦਵਾਰ ਦੀ ਉਮਰ 18 ਤੋਂ 42 ਸਾਲ ਤੈਅ ਕੀਤੀ ਗਈ ਹੈ।
ਤਨਖਾਹ
ਉਮੀਦਵਾਰ ਨੂੰ 35,400 ਰੁਪਏ ਤੋਂ 1,12,400 ਰੁਪਏ ਮਹੀਨਾ ਤਨਖਾਹ ਦਿੱਤੀ ਜਾਵੇਗੀ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।