10ਵੀਂ ਪਾਸ ਨੌਜਵਾਨਾਂ ਲਈ ਸਰਕਾਰੀ ਨੌਕਰੀ ਦਾ ਸੁਨਹਿਰੀ ਮੌਕਾ, ਮਿਲੇਗੀ ਚੰਗੀ ਤਨਖ਼ਾਹ
Friday, Apr 14, 2023 - 10:14 AM (IST)

ਨਵੀਂ ਦਿੱਲੀ- ਸਰਕਾਰੀ ਨੌਕਰੀ ਦੀ ਭਾਲ ਕਰ ਰਹੇ ਨੌਜਵਾਨਾਂ ਲਈ ਸੁਨਹਿਰੀ ਮੌਕਾ ਹੈ। ਝਾਰਖੰਡ ਹੋਮ ਡਿਫੈਂਸ ਕਾਲੋਨੀ ਹੋਮ ਗਾਰਡ ਦੇ 1500 ਤੋਂ ਵਧੇਰੇ ਅਹੁਦਿਆਂ 'ਤੇ ਭਰਤੀ ਨਿਕਲੀ ਹੈ।
ਆਖ਼ਰੀ ਤਾਰੀਖ਼
ਉਮੀਦਵਾਰ 9 ਮਈ 2023 ਤੱਕ ਅਪਲਾਈ ਕਰ ਸਕਦੇ ਹਨ।
ਸਿੱਖਿਆ ਯੋਗਤਾ
ਉਮੀਦਵਾਰ 7ਵੀਂ ਅਤੇ 10ਵੀਂ ਪਾਸ ਹੋਣਾ ਚਾਹੀਦਾ।
ਉਮਰ
ਉਮੀਦਵਾਰ ਦੀ ਉਮਰ 1 ਜਨਵਰੀ 2023 ਨੂੰ 19 ਸਾਲ ਤੋਂ ਘੱਟ ਅਤੇ 40 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ। ਰਾਖਵਾਂਕਰਨ ਵਰਗਾਂ ਲਈ ਛੋਟ ਵੀ ਦਿੱਤੀ ਗਈ ਹੈ।
ਤਨਖਾਹ
ਉਮੀਦਵਾਰ ਨੂੰ ਹਰ ਮਹੀਨੇ 15 ਹਜ਼ਾਰ ਰੁਪਏ ਤੋਂ ਲੈ ਕੇ 23 ਹਜ਼ਾਰ ਰੁਪਏ ਤੱਕ ਤਨਖਾਹ ਦਿੱਤੀ ਜਾਵੇਗੀ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।