ਪੰਜਾਬ ਪੁਲਸ 'ਚ ਨਿਕਲੀਆਂ ਬੰਪਰ ਭਰਤੀਆਂ, 12ਵੀਂ ਪਾਸ ਲਈ ਨੌਕਰੀ ਦਾ ਸੁਨਹਿਰੀ ਮੌਕਾ
Monday, Feb 27, 2023 - 11:10 AM (IST)
ਚੰਡੀਗੜ੍ਹ- ਪੰਜਾਬ ਪੁਲਸ ਵਲੋਂ ਯੋਗ ਉਮੀਦਵਾਰਾਂ ਤੋਂ ਜ਼ਿਲ੍ਹਾ ਪੁਲਸ ਕਾਡਰ ਵਿਚ ਕਾਂਸਟੇਬਲ ਵਜੋਂ ਭਰਤੀ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਛੁੱਕ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦਾ ਵੇਰਵਾ
ਕੁੱਲ 1746 ਅਸਾਮੀਆਂ 'ਤੇ ਭਰਤੀ ਕੀਤੀ ਜਾਵੇਗੀ।
ਆਖ਼ਰੀ ਤਾਰੀਖ਼
ਰਜਿਸਟਰੇਸ਼ਨ ਦੀ ਆਖ਼ਰੀ ਤਾਰੀਖ਼ 8 ਮਾਰਚ 2023 ਰਾਤ 11.55 ਵਜੇ ਤੱਕ ਹੈ।
ਉਮਰ
ਉਮੀਦਵਾਰ ਦੀ ਉਮਰ ਘੱਟੋ-ਘੱਟ 18 ਸਾਲ ਅਤੇ ਵੱਧ ਤੋਂ ਵੱਧ 28 ਸਾਲ ਤੈਅ ਕੀਤੀ ਗਈ ਹੈ।
ਸਿੱਖਿਆ ਯੋਗਤਾ
ਉਮੀਦਵਾਰ ਕਿਸੇ ਮਾਨਤਾ ਪ੍ਰਾਪਤ ਬੋਰਡ ਤੋਂ 12ਵੀਂ ਪਾਸ ਹੋਣਾ ਚਾਹੀਦਾ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।