ਰੇਲਵੇ ''ਚ 10ਵੀਂ ਪਾਸ ਲਈ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਇਸ ਤਰ੍ਹਾਂ ਕਰੋ ਅਪਲਾਈ
Tuesday, Apr 05, 2022 - 11:16 AM (IST)

ਨਵੀਂ ਦਿੱਲੀ- 10ਵੀਂ ਪਾਸ ਨੌਜਵਾਨਾਂ ਲਈ ਰੇਲਵੇ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ ਹੈ। ਰੇਲਵੇ ਭਰਤੀ ਸੈੱਲ ਨੇ ਪੂਰਬੀ ਰੇਲਵੇ ਦੀ ਵੱਖ-ਵੱਖ ਇਕਾਈਆਂ ਲਈ ਅਪਰੈਂਟਿਸ ਦੇ 2900 ਤੋਂ ਵਧ ਅਹੁਦਿਆਂ 'ਤੇ ਭਰਤੀਆਂ ਕੱਢੀਆਂ ਹਨ।
ਮਹੱਤਵਪੂਰਨ ਤਾਰੀਖ਼ਾਂ
ਇਨ੍ਹਾਂ ਅਹੁਦਿਆਂ 'ਤੇ ਅਪਲਾਈ ਕਰਨ ਦੀ ਪ੍ਰਕਿਰਿਆ 11 ਅਪ੍ਰੈਲ ਸ਼ੁਰੂ ਹੋਵੇਗੀ।
ਉਮੀਦਵਾਰ 10 ਮਈ 2022 ਤੱਕ ਅਪਲਾਈ ਕਰ ਸਕਦੇ ਹਨ।
ਸਿੱਖਿਆ ਯੋਗਤਾ
ਉਮੀਦਵਾਰ ਸਰਕਾਰ ਵਲੋਂ ਮਾਨਤਾ ਪ੍ਰਾਪਤ ਬੋਰਡ ਤੋਂ ਘੱਟੋ-ਘੱਟ 50 ਫੀਸਦੀ ਅੰਕਾਂ ਨਾਲ 10ਵੀਂ ਪਾਸ ਹੋਣਾ ਚਾਹੀਦਾ।
ਉਮਰ
ਇਨ੍ਹਾਂ ਅਹੁਦਿਆਂ 'ਤੇ ਅਪਲਾਈ ਕਰਨ ਲਈ ਉਮੀਦਵਾਰ ਦੀ ਉਮਰ 15 ਤੋਂ 24 ਸਾਲ ਹੋਣੀ ਚਾਹੀਦੀ ਹੈ। ਸਰਕਾਰੀ ਨਿਯਮਾਂ ਅਨੁਸਾਰ, ਰਾਖਵਾਂਕਰਨ ਵਰਗ ਲਈ ਛੋਟ ਦਿੱਤੀ ਗਈ ਹੈ। ਹੋਰ ਪਿਛੜਾ ਵਰਗ ਨੂੰ 3 ਸਾਲ ਅਤੇ ਅਨੁਸੂਚਿਤ ਜਾਤੀ ਨੂੰ 5 ਸਾਲ ਦੀ ਛੋਟ ਦਿੱਤੀ ਗਈ ਹੈ।
ਇਸ ਤਰ੍ਹਾਂ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਨੋਟੀਫਿਕੇਸ਼ਨ ਦੇਖਣ ਲਈ ਇਸ ਲਿੰਕ 'ਤੇ ਕਲਿੱਕ ਕਰੋ।