10ਵੀਂ ਪਾਸ ਲਈ ਪੁਲਸ ''ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਜਲਦ ਕਰੋ ਅਪਲਾਈ
Tuesday, Mar 15, 2022 - 10:49 AM (IST)

ਨਵੀਂ ਦਿੱਲੀ- ਪੁਲਸ 'ਚ ਨੌਕਰੀ ਕਰਨ ਦੀ ਇੱਛਾ ਰੱਖਣ ਵਾਲੇ ਨੌਜਵਾਨਾਂ ਲਈ ਸੁਨਹਿਰੀ ਮੌਕਾ ਹੈ। ਲੱਦਾਖ ਪੁਲਸ ਨੇ ਫਾਲੋਅਰ ਐਗਜ਼ੀਕਿਊਟਿਵ ਦੇ ਅਹੁਦਿਆਂ ਲਈ ਇਕ ਨੋਟੀਫਿਕੇਸ਼ਨ ਜਾਰੀ ਕੀਤੀ ਹੈ।
ਅਹੁਦਿਆਂ ਦਾ ਵੇਰਵਾ
ਇਸ ਭਰਤੀ ਮੁਹਿੰਮ ਦੇ ਮਾਧਿਅਮ ਨਾਲ ਲੱਦਾਖ ਪੁਲਸ ਫਾਲੋਅਰ ਐਗਜ਼ੀਕਿਊਟਿਵ ਦੇ 80 ਅਹੁਦਿਆਂ 'ਤੇ ਨਿਯੁਕਤੀ ਕੀਤੀ ਜਾਵੇਗੀ। ਯੋਗ ਅਤੇ ਇਛੁੱਕ ਉਮੀਦਵਾਰ ਭਾਰਤੀ ਫ਼ੌਜ ਦੀ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਆਖ਼ਰੀ ਤਾਰੀਖ਼
ਇਨ੍ਹਾਂ ਅਹੁਦਿਆਂ 'ਤੇ ਉਮੀਦਵਾਰ 31 ਮਾਰਚ 2022 ਤੱਕ ਅਪਲਾਈ ਕਰ ਸਕਦੇ ਹਨ।
ਸਿੱਖਿਆ ਯੋਗਤਾ
ਇਨ੍ਹਾਂ ਅਹੁਦਿਆਂ 'ਤੇ ਅਪਲਾਈ ਕਰ ਨਵਾਲੇ ਉਮੀਦਵਾਰ ਕਿਸੇ ਵੀ ਮਾਨਤਾ ਪ੍ਰਾਪਤ ਬੋਰਡ ਤੋਂ 10ਵੀਂ ਪਾਸ ਹੋਣਾ ਚਾਹੀਦਾ। ਵਧ ਸਿੱਖਿਆ ਯੋਗਤਾ ਅਤੇ ਇਸ ਭਰਤੀ ਨਾਲ ਸੰਬੰਧਤ ਵਧ ਜਾਣਕਾਰੀ ਉਮੀਦਵਾਰ ਅਧਿਕਾਰਤ ਨੋਟੀਫਿਕੇਸ਼ਨ ਦੇਖ ਸਕਦੇ ਹਨ।
ਉਮਰ
ਇਨ੍ਹਾਂ ਅਹੁਦਿਆਂ 'ਤੇ ਅਪਲਾਈ ਕਰਨ ਵਲੇ ਉਮੀਦਵਾਰਾਂ ਦੀ ਉਮਰ 1 ਜਨਵਰੀ 2022 ਤੋਂ ਪਹਿਲਾਂ 18 ਸਾਲ ਤੋਂ 37 ਸਾਲ ਦਰਮਿਆਨ ਹੋਣੀ ਚਾਹੀਦੀ ਹੈ। ਸਰਕਾਰੀ ਨਿਯਮਾਂ ਅਨੁਸਾਰ, ਰਾਖਵਾਂਕਰਨ ਵਰਗ ਲਈ ਛੋਟ ਦਿੱਤੀ ਗਈ ਹੈ। ਹੋਰ ਪਿਛੜਾ ਵਰਗ ਨੂੰ 3 ਸਾਲ ਅਤੇ ਅਨੁਸੂਚਿਤ ਜਾਤੀ ਅਤੇ ਜਨਜਾਤੀ ਨੂੰ 5 ਸਾਲ ਦੀ ਛੋਟ ਦਿੱਤੀ ਗਈ ਹੈ।
ਐਪਲੀਕੇਸ਼ਨ ਫੀਸ
ਉਮੀਦਵਾਰ ਨੂੰ 300 ਰੁਪਏ ਐਪਲੀਕੇਸ਼ਨ ਫੀਸ ਦੇਣੀ ਪਵੇਗੀ। ਫੀਸ ਦਾ ਭੁਗਤਾਨ ਸਿਰਫ਼ ਡੈਬਿਟ ਕਾਰਡ/ਕ੍ਰੇਡਿਟ ਕਾਰਡ/ਨੈੱਟ ਬੈਕਿੰਗ ਦੇ ਮਾਧਿਅਮ ਨਾਲ ਕੀਤੀ ਜਾਵੇਗੀ।
ਨੋਟੀਫਿਕੇਸ਼ਨ ਦੇਖਣ ਲਈ ਇਸ ਲਿੰਕ 'ਤੇ ਕਲਿੱਕ ਕਰੋ।