ਰੇਲਵੇ ''ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, 10ਵੀਂ ਪਾਸ ਕਰ ਸਕਦੇ ਹਨ ਅਪਲਾਈ
Wednesday, Jun 15, 2022 - 10:13 AM (IST)

ਨਵੀਂ ਦਿੱਲੀ- ਉੱਤਰ-ਪੂਰਬੀ ਸਰਹੱਦੀ ਰੇਲਵੇ ਨੇ ਅਪ੍ਰੈਂਟਿਸ ਦੇ 5636 ਅਹੁਦਿਆਂ 'ਤੇ ਭਰਤੀਆਂ ਨਿਕਲੀਆਂ ਹਨ। ਇਛੁੱਕ ਉਮੀਦਵਾਰ ਐੱਨ.ਐੱਫ.ਆਰ. ਦੀ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਆਖ਼ਰੀ ਤਾਰੀਖ਼
ਉਮੀਦਵਾਰ 30 ਜੂਨ 2022 ਤੱਕ ਅਪਲਾਈ ਕਰ ਸਕਦੇ ਹਨ।
ਸਿੱਖਿਆ ਯੋਗਤਾ
ਉਮੀਦਵਾਰ ਨੂੰ ਮਾਨਤਾ ਪ੍ਰਾਪਤ ਬੋਰਡ ਤੋਂ 10ਵੀਂ ਜਮਾਤ ਦੀ ਪ੍ਰੀਖਿਆ ਘੱਟੋ-ਘੱਟ 50 ਫੀਸਦੀ ਅੰਕਾਂ ਨਾਲ ਪਾਸ ਹੋਣਾ ਚਾਹੀਦਾ। ਇਸ ਤੋਂ ਇਲਾਵਾ ਆਈ.ਟੀ.ਆਈ. ਦੀ ਡਿਗਰੀ ਹੋਣੀ ਵੀ ਜ਼ਰੂਰੀ ਹੈ।
ਉਮਰ
ਉਮੀਦਵਾਰਾਂ ਦੀ ਘੱਟੋ-ਘੱਟ ਉਮਰ 15 ਸਾਲ ਹੋਣੀ ਚਾਹੀਦੀ ਹੈ ਅਤੇ ਵੱਧ ਤੋਂ ਵੱਧ ਉਮਰ 24 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ।
ਨੋਟੀਫਿਕੇਸ਼ਨ ਦੇਖਣ ਲਈ ਇਸ ਲਿੰਕ 'ਤੇ ਕਲਿੱਕ ਕਰੋ।