ਪੁਲਸ ਵਿਭਾਗ ''ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਜਲਦ ਕਰੋ ਅਪਲਾਈ
Saturday, Jan 22, 2022 - 11:29 AM (IST)

ਜੰਮੂ- ਜੰਮੂ ਕਸ਼ਮੀਰ ਪੁਲਸ ਵਿਭਾਗ ਨੇ ਕਾਂਸਟੇਬਲਾਂ ਦੇ ਅਹੁਦਿਆਂ 'ਤੇ ਯੋਗ ਉਮੀਦਵਾਰਾਂ ਦੀ ਭਰਤੀ ਲਈ ਅਰਜ਼ੀ ਮੰਗੀ ਹੈ।
ਅਹੁਦਿਆਂ ਦਾ ਵੇਰਵਾ
ਕੁੱਲ 2700 ਅਹੁਦਿਆਂ 'ਤੇ ਭਰਤੀਆਂ ਕੀਤੀਆਂ ਜਾਣਗੀਆਂ। ਪੁਰਸ਼ ਉਮੀਦਵਾਰਾਂ ਲਈ 1350 ਅਹੁਦੇ ਹਨ, ਜਦੋਂ ਕਿ ਮਹਿਲਾ ਉਮੀਦਵਾਰਾਂ ਲਈ 1350 ਅਹੁਦੇ ਹਨ।
ਉਮਰ
ਉਮੀਦਵਾਰ ਦੀ ਉਮਰ 1 ਜਨਵਰੀ 2022 ਅਨੁਸਾਰ ਘੱਟੋ-ਘੱਟ 18 ਸਾਲ ਅਤੇ ਵੱਧ ਤੋਂ ਵੱਧ 28 ਸਾਲ ਤੈਅ ਹੈ।
ਸਿੱਖਿਆ ਯੋਗਤਾ
ਉਮੀਦਵਾਰ ਕਿਸੇ ਵੀ ਸਰਕਾਰੀ ਮਾਨਤਾ ਪ੍ਰਾਪਤ ਬੋਰਡ ਤੋਂ 10ਵੀਂ ਪਾਸ ਹੋਣਾ ਚਾਹੀਦਾ।
ਐਪਲੀਕੇਸ਼ਨ ਫੀਸ
ਅਪਲਾਈ ਕਰਨ ਲਈ ਉਮੀਦਵਾਰਾਂ ਲਈ 300 ਰੁਪਏ ਐਪਲੀਕੇਸ਼ਨ ਫ਼ੀਸ ਵੀ ਦੇਣੀ ਪਵੇਗੀ।
ਇਸ ਤਰ੍ਹਾਂ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।