ਪੁਲਸ ਵਿਭਾਗ ''ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, 12ਵੀਂ ਪਾਸ ਉਮੀਦਵਾਰ ਕਰ ਸਕਦੇ ਹਨ ਅਪਲਾਈ
Thursday, Feb 17, 2022 - 10:25 AM (IST)

ਨਵੀਂ ਦਿੱਲੀ- ਉੱਤਰ ਪ੍ਰਦੇਸ਼ ਪੁਲਸ ਵਿਭਾਗ 'ਚ ਰੇਡੀਓ ਕਾਡਰ 'ਚ ਵੱਖ-ਵੱਖ ਵਿਭਾਗਾਂ 'ਚ ਕੁੱਲ 1337 ਖ਼ਾਲੀ ਅਹੁਦਿਆਂ 'ਤੇ ਭਰਤੀਆਂ ਨਿਕਲੀਆਂ ਹਨ। ਉੱਤਰ ਪ੍ਰਦੇਸ਼ ਪੁਲਸ ਭਰਤੀ ਅਤੇ ਪ੍ਰਮੋਸ਼ਨ ਬੋਰਡ ਦੀ ਅਧਿਕਾਰਤ ਵੈੱਬਸਾਈਟ 'ਤੇ ਇਨ੍ਹਾਂ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੇ ਗਏ ਹਨ।
ਆਖ਼ਰੀ ਤਾਰੀਖ਼
ਇਸ ਭਰਤੀ ਦੇ ਮਾਧਿਅਮ ਨਾਲ ਪੁਲਸ ਵਿਭਾਗ ਦੇ ਰੇਡੀਓ ਕਾਡਰ 'ਚ ਅਸਿਸਟੈਂਟ ਆਪਰੇਟਰ ਦੇ ਅਹੁਦਿਆਂ 'ਤੇ ਭਰਤੀ ਕੀਤੀ ਜਾਵੇਗੀ। ਉਮੀਦਵਾਰ 28 ਫਰਵਰੀ 2022 ਤੱਕ ਅਪਲਾਈ ਕਰ ਸਕਦੇ ਹਨ।
ਸਿੱਖਿਆ ਯੋਗਤਾ
ਉਮੀਦਵਾਰ ਨੂੰ ਕਿਸੇ ਮਾਨਤਾ ਪ੍ਰਾਪਤ ਬੋਰਡ ਤੋਂ ਸਾਇੰਸ ਸਟ੍ਰੀਮ ਤੋਂ 12ਵੀਂ ਪਾਸ ਹੋਣਾ ਜ਼ਰੂਰੀ ਹੈ।
ਉਮਰ
ਉਮੀਦਵਾਰ ਦੀ ਉਮਰ 18 ਸਾਲ ਤੋਂ ਵਧ ਅਤੇ 22 ਸਾਲ ਤੋਂ ਘੱਟ ਹੋਣੀ ਚਾਹੀਦੀ ਹੈ।
ਐਪਲੀਕੇਸ਼ਨ ਫੀਸ
ਉਮੀਦਵਾਰਾਂ ਨੂੰ 400 ਰੁਪਏ ਦੀ ਐਪਲੀਕੇਸ਼ਨ ਫੀਸ ਨਾਲ ਅਪਲਾਈ ਕਰਨਾ ਹੋਵੇਗਾ। ਫੀਸ ਦਾ ਭੁਗਤਾਨ ਮਾਧਿਅਮ ਨਾਲ ਕੀਤਾ ਜਾ ਸਕੇਗਾ।
ਇਸ ਤਰ੍ਹਾਂ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।