ਪੁਲਸ ਵਿਭਾਗ ''ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, 12ਵੀਂ ਪਾਸ ਕਰ ਸਕਦੇ ਹਨ ਅਪਲਾਈ
Monday, Jun 13, 2022 - 11:42 AM (IST)

ਨਵੀਂ ਦਿੱਲੀ- ਪੁਲਸ ਦੀ ਨੌਕਰੀ ਦੀ ਭਾਲ ਕਰ ਰਹੇ ਉਮੀਦਵਾਰਾਂ ਕੋਲ ਚੰਗਾ ਮੌਕਾ ਹੈ। ਦਿੱਲੀ ਪੁਲਸ 'ਚ ਹੈੱਡ ਕਾਂਸਟੇਬਲ ਦੀ ਭਰਤੀ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ। ਇਛੁੱਕ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦਾ ਵੇਰਵਾ
ਹੈੱਡ ਕਾਂਸਟੇਬਲ ਦੇ ਕੁੱਲ 835 ਅਹੁਦਿਆਂ 'ਤੇ ਭਰਤੀਆਂ ਨਿਕਲੀਆਂ ਹਨ। ਇਨ੍ਹਾਂ 'ਚ ਪੁਰਸ਼ ਉਮੀਦਵਾਰਾਂ ਲਈ 559 ਅਹੁਦੇ ਅਤੇ ਮਹਿਲਾ ਉਮੀਦਵਾਰਾਂ ਲਈ ਕੁੱਲ 276 ਅਹੁਦੇ ਸ਼ਾਮਲ ਹਨ।
ਸਿੱਖਿਆ ਯੋਗਤਾ
ਇਨ੍ਹਾਂ ਅਹੁਦਿਆਂ 'ਤੇ ਅਪਲਾਈ ਕਰ ਰਹੇ ਉਮੀਦਵਾਰ ਕਿਸੇ ਵੀ ਮਾਨਤਾ ਪ੍ਰਾਪਤ ਬੋਰਡ ਤੋਂ ਜਮਾਤ 12ਵੀਂ ਪਾਸ ਹੋਣੇ ਚਾਹੀਦੇ ਹਨ।
ਉਮਰ
ਉਮੀਦਵਾਰ ਦੀ ਉਮਰ ਘੱਟੋ-ਘੱਟ 18 ਸਾਲ ਅਤੇ ਵੱਧ ਤੋਂ ਵੱਧ 25 ਸਾਲ ਹੋਣੀ ਚਾਹੀਦੀ ਹੈ।
ਆਖ਼ਰੀ ਤਾਰੀਖ਼
ਉਮੀਦਵਾਰ 16 ਜੂਨ 2022 ਤੱਕ ਅਪਲਾਈ ਕਰ ਸਕਦੇ ਹਨ।
ਨੋਟੀਫਿਕੇਸ਼ਨ ਦੇਖਣ ਲਈ ਇਸ ਲਿੰਕ 'ਤੇ ਕਲਿੱਕ ਕਰੋ।