10ਵੀਂ ਪਾਸ ਲਈ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਮਿਲੇਗੀ ਮੋਟੀ ਤਨਖ਼ਾਹ, ਜਾਣੋ ਪੂਰਾ ਵੇਰਵਾ
Tuesday, Feb 21, 2023 - 11:26 AM (IST)

ਨਵੀਂ ਦਿੱਲੀ- ਭਾਰਤ-ਤਿੱਬਤ ਸਰਹੱਦੀ ਪੁਲਸ ਫ਼ੋਰਸ (ਆਈ.ਟੀ.ਬੀ.ਪੀ.) 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ ਹੈ। ਆਈ.ਟੀ.ਬੀ.ਪੀ. ਨੇ ਕਾਂਸਟੇਬਲ/ਜਨਰਲ ਡਿੂਟੀ (ਸਪੋਰਟਸਮੈਨ) ਦੇ ਅਹੁਦਿਆਂ 'ਤੇ ਭਰਤੀ ਲਈ ਅਰਜ਼ੀਆਂ ਮੰਗੀਆਂ ਹਨ।
ਅਹੁਦਿਆਂ ਦਾ ਵੇਰਵਾ
ਕੁੱਲ 71 ਅਹੁਦਿਆਂ ਨੂੰ ਭਰਿਆ ਜਾਵੇਗਾ।
ਆਖ਼ਰੀ ਤਾਰੀਖ਼
ਉਮੀਦਵਾਰ 21 ਮਾਰਚ 2023 ਤੱਕ ਅਪਲਾਈ ਕਰ ਸਕਦੇ ਹਨ।
ਉਮਰ
ਉਮੀਦਵਾਰ ਦੀ ਉਮਰ 21 ਮਾਰਚ 2023 ਨੂੰ 18 ਤੋਂ 23 ਸਾਲ ਵਿਚਾਲੇ ਹੋਣੀ ਚਾਹੀਦੀ ਹੈ।
ਤਨਖਾਹ
ਉਮੀਦਵਾਰ ਨੂੰ 21700 ਤੋਂ 69100 ਰੁਪਏ ਤੱਕ ਤਨਖਾਹ ਦਿੱਤੀ ਜਾਵੇਗੀ।
ਸਿੱਖਿਆ ਯੋਗਤਾ
ਉਮੀਦਵਾਰ ਮਾਨਤਾ ਪ੍ਰਾਪਤ ਬੋਰਡ ਤੋਂ ਮੈਟ੍ਰਿਕ ਪਾਸ ਹੋਣਾ ਚਾਹੀਦਾ ਹੈ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।