DRDO ''ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਜਲਦ ਕਰੋ ਅਪਲਾਈ
Wednesday, Sep 27, 2023 - 10:46 AM (IST)

ਨਵੀਂ ਦਿੱਲੀ- ਰੱਖਿਆ ਖੋਜ ਅਤੇ ਵਿਕਾਸ ਸੰਗਠਨ (ਡੀ.ਆਰ.ਡੀ.ਓ.) ਨੇ ਸਾਇੰਟਿਸ ਦੇ ਅਹੁਦਿਆਂ 'ਤੇ ਭਰਤੀ ਕੱਢੀ ਹੈ। ਇਸ ਦੇ ਅਧੀਨ ਡੀ.ਆਰ.ਡੀ.ਓ., ਡੀ.ਐੱਸ.ਟੀ., ਏ.ਡੀ.ਏ. ਅਤੇ ਸੀ.ਐੱਮ.ਈ. ਵਿਭਾਗਾਂ 'ਚ ਕੁੱਲ 204 ਅਹੁਦਿਆਂ 'ਤੇ ਭਰਤੀਆਂ ਕੀਤੀਆਂ ਜਾਣਗੀਆਂ।
ਆਖ਼ਰੀ ਤਾਰੀਖ਼
ਉਮੀਦਵਾਰ 29 ਸਤੰਬਰ 2023 ਤੱਕ ਅਪਲਾਈ ਕਰ ਸਕਦੇ ਹਨ।
ਤਨਖਾਹ
ਉਮੀਦਵਾਰ ਨੂੰ ਹਰ ਮਹੀਨੇ 56 ਹਜ਼ਾਰ 100 ਰੁਪਏ ਤੋਂ ਲੈ ਕੇ 1 ਲੱਖ 77 ਹਜ਼ਾਰ 500 ਰੁਪਏ ਤੱਕ ਤਨਖਾਹ ਦਿੱਤੀ ਜਾਵੇਗੀ।
ਉਮਰ
ਉਮੀਦਵਾਰ ਦੀ ਉਮਰ 18 ਸਾਲ ਤੋਂ ਘੱਟ ਅਤੇ 40 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ।
ਯੋਗਤਾ
ਉਮੀਦਵਾਰ ਕੋਲ ਸੰਬੰਧਤ ਇੰਜੀਨੀਅਰਿੰਗ ਫੀਲਡ 'ਚ ਫਰਸਟ ਕਲਾਸ ਬੈਚਲਰ ਦੀ ਡਿਗਰੀ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਉਸ ਕੋਲ ਵੈਲਿਟ ਗੇਟ ਸਕੋਡਰ ਵੀ ਹੋਣਾ ਚਾਹੀਦਾ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।