ITBP ''ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਇੰਝ ਕਰੋ ਅਪਲਾਈ

11/03/2023 11:36:01 AM

ਨਵੀਂ ਦਿੱਲੀ- ਭਾਰਤ-ਤਿੱਬਤ ਸਰਹੱਦੀ ਪੁਲਸ ਫ਼ੋਰਸ (ਆਈ.ਟੀ.ਬੀ.ਪੀ.) 'ਚ ਸਪੋਰਟਸ ਕੋਟਾ ਦੇ ਅਧੀਨ ਕਾਂਸਟੇਬਲ ਜਨਰਲ ਡਿਊਟੀ ਦੇ 248 ਅਹੁਦਿਆਂ 'ਤੇ ਭਰਤੀ ਨਿਕਲੀ ਹੈ। ਇਛੁੱਕ ਅਤੇ ਯੋਗ ਉਮੀਦਵਾਰ ਆਈ.ਟੀ.ਬੀ.ਪੀ. ਦੀ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਆਨਲਾਈਨ ਅਪਲਾਈ ਕਰ ਸਕਦੇ ਹਨ। 

ਮਹੱਤਵਪੂਰਨ ਤਾਰੀਖ਼ਾਂ

13 ਨਵੰਬਰ 2023 ਤੋਂ ਭਰਤੀ ਪ੍ਰਕਿਰਿਆ ਸ਼ੁਰੂ ਹੋਵੇਗੀ। ਐਪਲੀਸ਼ਨ ਜਮ੍ਹਾ ਕਰਨ ਦੀ ਆਖ਼ਰੀ ਤਾਰੀਖ਼ 28 ਨਵੰਬਰ 2023 ਤੱਕ ਰਹੇਗੀ।

ਉਮਰ

ਖੇਡ ਕੋਟਾ ਦੇ ਅਧੀਨ ਜਨਰਲ ਡਿਊਟੀ ਕਾਂਸਟੇਬਲ ਅਹੁਦਿਆਂ 'ਤੇ ਅਪਲਾਈ ਕਰਨ ਵਾਲੇ ਉਮੀਦਵਾਰਾਂ ਦੀ ਉਮਰ 18 ਤੋਂ 23 ਸਾਲ ਦਰਮਿਆਨ ਹੋਣੀ ਚਾਹੀਦੀ ਹੈ।

ਤਨਖਾਹ

ਉਮੀਦਵਾਰ ਨੂੰ 21,700 ਤੋਂ 69,100 ਤੱਕ ਤਨਖਾਹ ਦਿੱਤੀ ਜਾਵੇਗੀ। 

ਇੰਝ ਕਰੋ ਅਪਲਾਈ

ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।

 

DIsha

This news is Content Editor DIsha