ਪੰਜਾਬ ਪੁਲਸ 'ਚ ਨਿਕਲੀਆਂ ਭਰਤੀਆਂ, 12ਵੀਂ ਪਾਸ ਲਈ ਸੁਨਹਿਰੀ ਮੌਕਾ, ਇੰਝ ਕਰੋ ਅਪਲਾਈ

01/31/2023 10:26:29 AM

ਚੰਡੀਗੜ੍ਹ- ਪੰਜਾਬ ਪੁਲਸ ਵਲੋਂ ਯੋਗ ਉਮੀਦਵਾਰਾਂ ਤੋਂ ਜ਼ਿਲ੍ਹਾ ਪੁਲਸ ਕਾਡਰ ਵਿਚ ਕਾਂਸਟੇਬਲ ਵਜੋਂ ਭਰਤੀ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਛੁੱਕ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦਾ ਵੇਰਵਾ

ਕੁੱਲ 1746 ਅਸਾਮੀਆਂ 'ਤੇ ਭਰਤੀ ਕੀਤੀ ਜਾਵੇਗੀ।

ਮਹੱਤਵਪੂਰਨ ਤਾਰੀਖ਼ਾਂ

ਉਮੀਦਵਾਰ 15 ਫਰਵਰੀ 2023 ਸ਼ਾਮ 7 ਵਜੇ ਤੱਕ ਅਪਲਾਈ ਕਰ ਸਕਦੇ ਹਨ।
ਰਜਿਸਟਰੇਸ਼ਨ ਦੀ ਆਖ਼ਰੀ ਤਾਰੀਖ਼ 8 ਮਾਰਚ 2023 ਰਾਤ 11.55 ਵਜੇ ਤੱਕ ਹੈ।

ਉਮਰ

ਉਮੀਦਵਾਰ ਦੀ ਉਮਰ ਘੱਟੋ-ਘੱਟ 18 ਸਾਲ ਅਤੇ ਵੱਧ ਤੋਂ ਵੱਧ 28 ਸਾਲ ਤੈਅ ਕੀਤੀ ਗਈ ਹੈ। 

ਸਿੱਖਿਆ ਯੋਗਤਾ

ਉਮੀਦਵਾਰ ਕਿਸੇ ਮਾਨਤਾ ਪ੍ਰਾਪਤ ਬੋਰਡ ਤੋਂ 12ਵੀਂ ਪਾਸ ਹੋਣਾ ਚਾਹੀਦਾ। 

ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।

DIsha

This news is Content Editor DIsha