ਰੇਲਵੇ ’ਚ 10ਵੀਂ ਪਾਸ ਲਈ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਬਿਨ੍ਹਾਂ ਇੰਟਰਵਿਊ ਹੋਵੇਗੀ ਭਰਤੀ
Monday, Sep 27, 2021 - 11:48 AM (IST)

ਨਵੀਂ ਦਿੱਲੀ- ਰੇਲਵੇ ’ਚ ਨੌਕਰੀ ਪਾਉਣ ਦੀ ਇੱਛਾ ਰੱਖਣ ਵਾਲੇ ਉਮੀਦਵਾਰਾਂ ਲਈ 3 ਹਜ਼ਾਰ ਤੋਂ ਵੱਧ ਅਹੁਦਿਆਂ ਲਈ ਭਰਤੀਆਂ ਨਿਕਲੀਆਂ ਹਨ। ਨਾਰਦਨ ਰੇਲਵੇ ਦੇ ਰੇਲਵੇ ਰਿਕਰੂਟਮੈਂਟ ਸੈੱਲ ਨੇ ਕੁੱਲ 3093 ਅਪ੍ਰੇਂਟਿਸ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਛੁੱਕ ਉਮੀਦਵਾਰ ਅਧਿਕਾਰਤ ਵੈੱਬਸਾਈਟ http://rrcnr.org/’ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਆਖ਼ਰੀ ਤਾਰੀਖ਼
ਉਮੀਦਵਾਰ 20 ਅਕਤੂਬਰ 2021 ਤੱਕ ਅਪਲਾਈ ਕਰ ਸਕਦੇ ਹਨ।
ਸਿੱਖਿਆ ਯੋਗਤਾ
ਉਮੀਦਵਾਰ ਕਿਸੇ ਮਾਨਤਾ ਪ੍ਰਾਪਤ ਬੋਰਡ ਤੋਂ 10ਵੀਂ ਪਾਸ ਹੋਣਾ ਜ਼ਰੂਰੀ ਹੈ। ਇਸ ਤੋਂ ਇਲਾਵਾ ਸੰਬੰਧਤ ਟਰੇਡ ਤੋਂ ਆਈ.ਟੀ.ਆਈ. ਸਰਟੀਫਿਕੇਟ ਹੋਣਾ ਵੀ ਜ਼ਰੂਰੀ ਹੈ।
ਉਮਰ
ਉਮੀਦਵਾਰ ਦੀ ਉਮਰ 15 ਸਾਲ ਤੋਂ 24 ਸਾਲ ਤੈਅ ਕੀਤੀ ਗਈ ਹੈ।
ਐਪਲੀਕੇਸ਼ਨ ਫੀਸ
ਅਪਲਾਈ ਕਰਨ ਲਈ 100 ਰੁਪਏ ਫੀਸ ਵੀ ਜਮ੍ਹਾ ਕਰਨੀ ਹੋਵੇਗੀ।
ਚੋਣ ਪ੍ਰਕਿਰਿਆ
ਉਮੀਦਵਾਰ ਦੀ ਚੋਣ ਮੈਰਿਟ ਦੇ ਆਧਾਰ ’ਤੇ ਹੋਵੇਗੀ ਅਤੇ ਕੋਈ ਲਿਖਤੀ ਪ੍ਰੀਖਿਆ ਜਾਂ ਇੰਟਰਵਿਊ ਆਯੋਜਿਤ ਨਹੀਂ ਕੀਤੇ ਜਾਣਗੇ।
ਅਧਿਕਾਰਤ ਨੋਟੀਫਿਕੇਸ਼ਨ ਡਾਊਨਲੋਡ ਕਰਨ ਲਈ ਕਲਿੱਕ ਕਰੋ।