ਏਅਰਪੋਰਟ ਅਥਾਰਟੀ ਆਫ਼ ਇੰਡੀਆ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਮਿਲੇਗੀ ਮੋਟੀ ਤਨਖ਼ਾਹ

Friday, Dec 30, 2022 - 11:41 AM (IST)

ਨਵੀਂ ਦਿੱਲੀ- ਏਅਰਪੋਰਟ ਅਥਾਰਟੀ ਆਫ਼ ਇੰਡੀਆ (ਏ.ਏ.ਆਈ.) ਨੇ ਭਰਤੀਆਂ ਕੱਢੀਆਂ ਹਨ। ਏ.ਏ.ਆਈ. ਨੇ ਕੁੱਲ 596 ਅਹੁਦਿਆਂ 'ਤੇ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ।

ਆਖ਼ਰੀ ਤਾਰੀਖ਼

ਉਮੀਦਵਾਰ 21 ਜਨਵਰੀ 2023 ਤੱਕ ਅਪਲਾਈ ਕਰ ਸਕਦੇ ਹਨ।

ਇਸ ਤਰ੍ਹਾਂ ਕਰੋ ਅਪਲਾਈ

ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।

ਉਮਰ

ਉਮੀਦਵਾਰ ਦੀ ਅਪਲਾਈ 27 ਸਾਲ ਤੋਂ ਜ਼ਿਆਦਾ ਨਹੀਂ ਹੋਣੀ ਚਾਹੀਦੀ। ਉਮਰ ਦੀ ਗਿਣਤੀ 21 ਜਨਵਰੀ 2023 ਤੋਂ ਕੀਤੀ ਜਾਵੇਗੀ। ਰਾਖਵਾਂਕਰਨ ਸ਼੍ਰੇਣੀ ਦੇ ਉਮੀਦਵਾਰਾਂ ਨੂੰ ਉਮਰ ਹੱਦ 'ਚ ਛੋਟ ਦਿੱਤੀ ਜਾ ਰਹੀ ਹੈ।

ਸਿੱਖਿਆ ਯੋਗਤਾ

ਉਮੀਦਵਾਰ ਨੂੰ ਸਾਲ 2020, 2021 ਜਾਂ 2022 ਦੀ ਗੇਟ ਪ੍ਰੀਖਿਆ ਪਾਸ ਕਰਨਾ ਜ਼ਰੂਰੀ ਹੈ। ਨਾਲ ਹੀ ਗਰੈਜੂਏਸ਼ਨ 'ਚ 60 ਫੀਸਦੀ ਅੰਕ ਪ੍ਰਾਪਤ ਕਰਨਾ ਬੇਹੱਦ ਜ਼ਰੂਰੀ ਹੈ।

ਤਨਖਾਹ

ਉਮੀਦਵਾਰ ਨੂੰ 40 ਹਜ਼ਾਰ ਰੁਪਏ ਮਹੀਨੇ ਤੋਂ 1 ਲੱਖ 40 ਹਜ਼ਾਰ ਰੁਪਏ ਮਹੀਨਾ ਤਨਖਾਹ ਮਿਲ ਸਕਦੀ ਹੈ।

ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ 'ਤੇ ਕਲਿੱਕ ਕਰੋ।


DIsha

Content Editor

Related News