ਇਨਕਮ ਟੈਕਸ ''ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਬਿਨਾਂ ਪ੍ਰੀਖਿਆ ਹੋਵੇਗੀ ਭਰਤੀ
Tuesday, Oct 10, 2023 - 10:47 AM (IST)

ਨਵੀਂ ਦਿੱਲੀ- ਇਨਕਮ ਟੈਕਸ ਵਿਭਾਗ ਦੇ ਪ੍ਰਧਾਨ ਮੁੱਖ ਇਨਕਮ ਟੈਕਸ ਕਮਿਸ਼ਨਰ, ਅਹਿਮਦਾਬਾਦ ਦੇ ਦਫ਼ਤਰ 'ਚ ਇਨਕਮ ਟੈਕਸ ਇੰਸਪੈਕਟਰ, ਟੈਕਸ ਅਸਿਸਟੈਂਟ ਅਤੇ ਮਲਟੀ-ਟਾਸਕਿੰਗ ਸਟਾਫ਼ ਦੇ ਅਹੁਦਿਆਂ 'ਤੇ ਭਰਤੀ ਕੀਤੀ ਜਾ ਰਹੀ ਹੈ।
ਆਖ਼ਰੀ ਤਾਰੀਖ਼
ਉਮੀਦਵਾਰ 15 ਅਕਤੂਬਰ 2023 ਤੱਕ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦਾ ਵੇਰਵਾ
ਇਸ ਭਰਤੀ ਪ੍ਰਕਿਰਿਆ ਦੇ ਅਧੀਨ ਕੁੱਲ 59 ਅਹੁਦੇ ਭਰੇ ਜਾਣਗੇ।
ਉਮਰ
ਉਮੀਦਵਾਰ ਦੀ ਉਮਰ 18 ਤੋਂ 30 ਸਾਲ ਦਰਮਿਆਨ ਹੋਣੀ ਚਾਹੀਦੀ ਹੈ।
ਸਿੱਖਿਆ ਯੋਗਤਾ
ਉਮੀਦਵਾਰ ਕੋਲ ਕਿਸੇ ਮਾਨਤਾ ਪ੍ਰਾਪਤ ਕਾਲਜ ਤੋਂ ਗਰੈਜੂਏਸ਼ਨ ਦੀ ਡਿਗਰੀ ਹੋਣੀ ਚਾਹੀਦੀ ਹੈ। ਟੈਕਸ ਅਸਿਸਟੈਂਟ ਦੇ ਅਹੁਦੇ ਲਈ ਉਮੀਦਵਾਰਾਂ ਕੋਲ ਕਿਸੇ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਗਰੈਜੂਏਟ ਦੀ ਡਿਗਰੀ ਹੋਣੀ ਚਾਹੀਦੀ ਹੈ। ਮਲਟੀ ਟਾਸਕਿੰਗ ਸਟਾਫ਼ ਅਹੁਦੇ ਲਈ ਉਮੀਦਵਾਰ ਨੂੰ ਮਾਨਤਾ ਪ੍ਰਾਪਤ ਬੋਰਡ ਤੋਂ ਮੈਟ੍ਰਿਕੁਲੇਸ਼ਨ ਪਾਸ ਹੋਣਾ ਚਾਹੀਦਾ ਹੈ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।