ਪੁਲਸ ਵਿਭਾਗ ''ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, 5500 ਤੋਂ ਵਧੇਰੇ ਅਹੁਦਿਆਂ ''ਤੇ ਨਿਕਲੀ ਭਰਤੀ

10/09/2023 10:50:29 AM

ਨਵੀਂ ਦਿੱਲੀ- ਪੁਲਸ ਵਿਭਾਗ 'ਚ ਨੌਕਰੀ ਕਰਨ ਦੇ ਇਛੁੱਕ ਨੌਜਵਾਨਾਂ ਲਈ ਚੰਗੀ ਖ਼ਬਰ ਹੈ। ਆਸਾਮ ਰਾਮ ਪੱਧਰੀ ਪੁਲਸ ਭਰਤੀ ਬੋਰਡ (ਐੱਸ.ਐੱਲ.ਪੀ.ਆਰ.ਬੀ.) ਨੇ ਆਸਾਮ ਪੁਲਸ, ਡੀ.ਜੀ.ਸੀ.ਡੀ., ਏ.ਪੀ.ਆਰ.ਓ. ਆਦਿ 'ਚ 5563 ਅਹੁਦਿਆਂ 'ਤੇ ਭਰਤੀ ਕੱਢੀ ਹੈ।

ਮਹੱਤਵਪੂਰਨ ਤਾਰੀਖ਼ਾਂ

ਇਸ ਭਰਤੀ ਲਈ ਅਪਲਾਈ ਕਰਨ ਦੀ ਪ੍ਰਕਿਰਿਆ 15 ਅਕਤੂਬਰ ਤੋਂ ਸ਼ੁਰੂ ਹੋਵੇਗੀ ਅਤੇ ਐਪਲੀਕੇਸ਼ਨ ਜਮ੍ਹਾ ਕਰਨ ਦੀ ਆਖ਼ਰੀ ਤਾਰੀਖ਼ 1 ਨਵੰਬਰ 2023 ਤੱਕ ਹੈ।

ਅਹੁਦਿਆਂ ਦਾ ਵੇਰਵਾ

ਕੁੱਲ 5563 ਅਹੁਦਿਆਂ 'ਤੇ ਭਰਤੀ ਕੀਤੀ ਜਾਵੇਗੀ।

ਸਿੱਖਿਆ ਯੋਗਤਾ

ਉਮੀਦਵਾਰ ਕਿਸੇ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਗਰੈਜੂਏਟ ਹੋਣਾ ਚਾਹੀਦਾ। 

ਉਮਰ

ਉਮੀਦਵਾਰ ਦੀ ਉਮਰ 26 ਸਾਲ ਤੈਅ ਕੀਤੀ ਗਈ ਹੈ।

ਇੰਝ ਕਰੋ ਅਪਲਾਈ

ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।

ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।

DIsha

This news is Content Editor DIsha