ਰੇਲਵੇ ''ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਮਿਲੇਗੀ ਮੋਟੀ ਤਨਖਾਹ
Friday, Sep 15, 2023 - 10:34 AM (IST)
![ਰੇਲਵੇ ''ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਮਿਲੇਗੀ ਮੋਟੀ ਤਨਖਾਹ](https://static.jagbani.com/multimedia/2023_9image_10_33_416547073job.jpg)
ਨਵੀਂ ਦਿੱਲੀ- ਰੇਲਵੇ 'ਚ ਸਰਕਾਰੀ ਨੌਕਰੀ ਦੀ ਭਾਲ ਕਰ ਰਹੇ ਨੌਜਵਾਨਾਂ ਲਈ ਸੁਨਹਿਰੀ ਮੌਕਾ ਹੈ। ਉੱਤਰ ਪੱਛਮੀ ਰੇਲਵੇ ਭਰਤੀ ਨੇ ਜੈਪੁਰ ਰੇਲਵੇ 'ਚ ਭਰਤੀ ਕੱਢੀ ਹੈ। ਜਿਸ ਦੇ ਅਧੀਨ ਖੇਡ ਕੋਟਾ 'ਚ 54 ਅਹੁਦਿਆਂ 'ਤੇ ਭਰਤੀਆਂ ਕੀਤੀਆਂ ਜਾਣਗੀਆਂ।
ਆਖ਼ਰੀ ਤਾਰੀਖ਼
ਉਮੀਦਵਾਰ 15 ਅਕਤੂਬਰ 2023 ਤੱਕ ਅਪਲਾਈ ਕਰ ਸਕਦੇ ਹਨ।
ਤਨਖਾਹ
ਉਮੀਦਵਾਰ ਨੂੰ ਹਰ ਮਹੀਨੇ 25 ਹਜ਼ਾਰ 500 ਤੋਂ ਲੈ ਕੇ 81 ਹਜ਼ਾਰ 100 ਰੁਪਏ ਤੱਕ ਤਨਖਾਹ ਦਿੱਤੀ ਜਾਵੇਗੀ।
ਉਮਰ
ਉਮੀਦਵਾਰ ਦੀ ਉਮਰ 18 ਸਾਲ ਤੋਂ 25 ਸਾਲ ਤੈਅ ਕੀਤੀ ਗਈ ਹੈ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।