ਰੇਲਵੇ ''ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, 10ਵੀਂ ਪਾਸ ਕਰਨ ਅਪਲਾਈ

Wednesday, Dec 06, 2023 - 11:17 AM (IST)

ਨਵੀਂ ਦਿੱਲੀ- ਭਾਰਤੀ ਰੇਲਵੇ 'ਚ ਨੌਕਰੀ ਕਰਨ ਦਾ ਸੁਫ਼ਨਾ ਦੇਖ ਰਹੇ ਨੌਜਵਾਨਾਂ ਲਈ ਚੰਗੀ ਖ਼ਬਰ ਹੈ। ਇਛੁੱਕ ਅਤੇ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦਾ ਵੇਰਵਾ

ਇਸ ਭਰਤੀ ਮੁਹਿੰਮ ਰਾਹੀਂ ਕੁੱਲ 1664 ਅਹੁਦੇ ਭਰੇ ਜਾਣਗੇ। ਮੈਕੇਨਿਕਲ ਡਿਪਾਰਮੈਂਟ 'ਚ ਕੁੱਲ 36 ਅਹੁਦੇ ਭਰੇ ਜਾਣਗੇ। ਜਿਨ੍ਹਾਂ 'ਚ 149 ਜਨਰਲ ਕੈਟੇਗਰੀ ਲਈ ਹਨ। ਇਲੈਕਟ੍ਰਿਕਲ ਵਿਭਾਗ 'ਚ ਕੁੱਲ 339 ਅਹੁਦੇ ਭਰੇ ਜਾਣਗੇ, ਜਿਸ 'ਚ 138 ਅਹੁਦੇ ਰਾਖਵੇਂ ਹਨ। ਇਸ ਭਰਤੀ ਮੁਹਿੰਮ ਰਾਹੀਂ ਅਪ੍ਰੈਂਟਿਸ ਦੇ ਇਲੈਕਟ੍ਰੀਸ਼ੀਅਨ, ਫਿਟਰ, ਪੇਂਟਰ, ਸਟੇਨੋਗ੍ਰਾਫਰ, ਮੈਕੇਨਿਕ, ਕਾਰਪੈਂਟਰ ਦੇ ਅਹੁਦੇ ਭਰੇ ਜਾਣਗੇ।

ਸਿੱਖਿਆ ਯੋਗਤਾ

ਉਮੀਦਵਾਰ ਕਿਸੇ ਮਾਨਤਾ ਪ੍ਰਾਪਤ ਸੰਸਥਾ ਤੋਂ ਘੱਟੋ-ਘੱਟ 50 ਫ਼ੀਸਦੀ ਨੰਬਰਾਂ ਨਾਲ 10ਵੀਂ ਪਾਸ ਅਤੇ ਸੰਬੰਧਤ ਟਰੇਡ 'ਚ ਆਈ.ਟੀ.ਆਈ. ਡਿਪਲੋਮਾ ਹੋਣਾ ਜ਼ਰੂਰੀ ਹੈ।

ਉਮਰ

ਉਮੀਦਵਾਰ ਦੀ ਉਮਰ 24 ਸਾਲ ਤੈਅ ਕੀਤੀ ਗਈ ਹੈ। 

ਐਪਲੀਕੇਸ਼ਨ ਫ਼ੀਸ

ਅਪਲਾਈ ਕਰਨ ਲਈ ਉਮੀਦਵਾਰਾਂ ਨੂੰ 100 ਰੁਪਏ ਫ਼ੀਸ ਦੇਣੀ ਪਵੇਗੀ। ਰਾਖਵਾਂਕਰਨ ਵਰਗ ਦੇ ਉਮੀਦਵਾਰਾਂ ਨੂੰ ਫ਼ੀਸ ਭੁਗਤਾਨ ਤੋਂ ਛੋਟ ਦਿੱਤੀ ਗਈ ਹੈ।

ਇੰਝ ਕਰੋ ਅਪਲਾਈ

ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।

ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।


DIsha

Content Editor

Related News