ਸਰਕਾਰੀ ਨੌਕਰੀ ਦੀ ਭਾਲ ਕਰ ਰਹੇ ਨੌਜਵਾਨਾਂ ਲਈ ਚੰਗੀ ਖ਼ਬਰ, 5ਵੀਂ ਪਾਸ ਲਈ ਸੁਨਹਿਰੀ ਮੌਕਾ
Wednesday, Jun 21, 2023 - 11:44 AM (IST)

ਨਵੀਂ ਦਿੱਲੀ- ਸਰਕਾਰੀ ਨੌਕਰੀ ਦੀ ਭਾਲ ਕਰ ਰਹੇ ਨੌਜਵਾਨਾਂ ਲਈ ਚੰਗੀ ਖ਼ਬਰ ਹੈ। ਰਾਜਸਥਾਨ ਵਿਧਾਨ ਸਭਾ 'ਚ 5ਵੀਂ ਪਾਸ ਨੌਜਵਾਨਾਂ ਲਈ ਫੋਰਥ ਕਲਾਸ ਦੀ ਭਰਤੀ ਨਿਕਲੀ ਹੈ।
ਅਹੁਦਿਆਂ ਦਾ ਵੇਰਵਾ
ਕੁੱਲ 11 ਅਹੁਦਿਆਂ 'ਤੇ ਭਰਤੀਆਂ ਕੀਤੀਆਂ ਜਾਣਗੀਆਂ।
ਆਖ਼ਰੀ ਤਾਰੀਖ਼
ਉਮੀਦਵਾਰ 29 ਜੂਨ 2023 ਤੱਕ ਅਪਲਾਈ ਕਰ ਸਕਦੇ ਹਨ।
ਸਿੱਖਿਆ ਯੋਗਤਾ
ਵਿਧਾਨ ਸਭਾ 'ਚ ਨਿਕਲੀ ਭਰਤੀ ਲਈ ਅਪਲਾਈ ਕਰਨ ਵਾਲਾ ਉਮੀਦਵਾਰ 5ਵੀਂ ਪਾਸ ਹੋਣਾ ਚਾਹੀਦਾ। ਉਸ ਨੂੰ ਹਿੰਦੀ ਅਤੇ ਰਾਜਸਥਾਨੀ ਭਾਸ਼ਾ ਦੀ ਜਾਣਕਾਰੀ ਹੋਣੀ ਚਾਹੀਦੀ ਹੈ।
ਉਮਰ
ਉਮੀਦਵਾਰ ਦੀ ਉਮਰ 18 ਤੋਂ 40 ਸਾਲ ਦਰਮਿਆਨ ਹੋਣੀ ਚਾਹੀਦੀ ਹੈ।
ਫ਼ੀਸ
ਆਮ ਵਰਗ ਲਈ ਐਪਲੀਕੇਸ਼ਨ ਫੀਸ 600 ਰੁਪਏ ਅਤੇ ਹੋਰ ਕੈਟੇਗਰੀ ਦੇ ਉਮੀਦਵਾਰਾਂ ਲਈ ਐਪਲੀਕੇਸ਼ਨ ਫੀਸ 400 ਰੁਪਏ ਰੱਖੀ ਗਈ ਹੈ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।