ਡਾਕ ਵਿਭਾਗ ''ਚ ਨਿਕਲੀਆਂ ਹਨ ਭਰਤੀਆਂ, 10ਵੀਂ ਪਾਸ ਕਰ ਸਕਦੇ ਹਨ ਅਪਲਾਈ
Saturday, Feb 19, 2022 - 11:27 AM (IST)

ਨਵੀਂ ਦਿੱਲੀ- ਡਾਕ ਵਿਭਾਗ ਨੇ ਮੇਲ ਮੋਟਰ ਸਰਵਿਸ ਡਿਪਾਰਟਮੈਂਟ ਦੇ ਅਧੀਨ ਸਟਾਫ਼ ਕਾਰ ਡਰਾਈਵਰ ਅਹੁਦਿਆਂ ਲਈ ਯੋਗ ਉਮੀਦਵਾਰਾਂ ਤੋਂ ਅਰਜ਼ੀਆਂ ਮੰਗੀਆਂ ਹਨ। ਅਧਿਕਾਰਤ ਨੋਟੀਫਿਕੇਸ਼ਨ ਅਨੁਸਾਰ ਖ਼ਾਲੀ ਅਹੁਦਿਆਂ ਦੀ ਕੁੱਲ ਗਿਣਤੀ 17 ਹੈ।
ਆਖ਼ਰੀ ਤਾਰੀਖ਼
ਉਮੀਦਵਾਰ 10 ਮਾਰਚ 2022 ਤੱਕ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦਾ ਵੇਰਵਾ
ਮੇਲ ਮੋਟਰ ਸਰਵਿਸ ਕੋਇੰਬਟੂਰ- 11
ਇਰੋਡ ਡਿਵੀਜ਼ਨ- 2
ਨੀਲਗਿਰੀ ਡਿਵੀਜ਼ਨ- 1
ਸਲੇਮ ਵੈਸਟ ਡਿਵੀਜ਼ਨ- 2
ਤਿਰੂਪੁਰ ਡਿਵੀਜ਼ਨ- 1
ਉਮਰ
ਉਮੀਦਵਾਰ ਦੀ ਉਮਰ 56 ਸਾਲ ਤੈਅ ਹੈ।
ਯੋਗਤਾ
ਇਨ੍ਹਾਂ ਅਹੁਦਿਆਂ 'ਤੇ ਅਪਲਾਈ ਕਰਨ ਦੇ ਇਛੁੱਕ ਅਤੇ ਯੋਗ ਉਮੀਦਵਾਰ ਕੋਲ ਲਾਈਟ ਅਤੇ ਹੈਵੀ ਮੋਟਰ ਵਾਹਨ ਲਈ ਡਰਾਈਵਿੰਗ ਲਾਇਸੈਂਸ ਨਾਲ ਕਿਸੇ ਮਾਨਤਾ ਪ੍ਰਾਪਤ ਬੋਰਡ ਤੋਂ ਮੈਟ੍ਰਿਕ ਪਾਸ ਹੋਣਾ ਚਾਹੀਦਾ ਅਤੇ ਘੱਟੋ-ਘੱਟ ਤਿੰਨ ਸਾਲ ਦਾ ਡਰਾਈਵਿੰਗ ਅਨੁਭਵ ਹੋਣਾ ਚਾਹੀਦਾ।
ਇਸ ਤਰ੍ਹਾਂ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਨੋਟੀਫਿਕੇਸ਼ਨ ਦੇਖਣ ਲਈ ਇਸ ਲਿੰਕ 'ਤੇ ਕਲਿੱਕ ਕਰੋ।