ਅਧਿਆਪਕਾਂ ਦੇ 20 ਹਜ਼ਾਰ ਅਹੁਦਿਆਂ ''ਤੇ ਨਿਕਲੀ ਭਰਤੀ, ਜਲਦ ਕਰੋ ਅਪਲਾਈ
Saturday, Sep 30, 2023 - 11:58 AM (IST)

ਨਵੀਂ ਦਿੱਲੀ- ਸਰਕਾਰੀ ਨੌਕਰੀ ਦੀ ਭਾਲ ਕਰ ਰਹੇ ਨੌਜਵਾਨਾਂ ਲਈ ਸੁਨਹਿਰੀ ਮੌਕਾ ਹੈ। ਪ੍ਰਾਇਮਰੀ ਅਤੇ ਅਪਰ ਪ੍ਰਾਇਮਰੀ ਸਰਕਾਰੀ ਸਕੂਲਾਂ 'ਚ ਜੂਨੀਅਰ ਟੀਚਰਜ਼ ਦੇ ਅਹੁਦਿਆਂ 'ਤੇ ਭਰਤੀਆਂ ਨਿਕਲੀਆਂ ਹਨ। ਜਿਸ ਦੇ ਅਧੀਨ 20 ਹਜ਼ਾਰ ਤੋਂ ਵੱਧ ਅਹੁਦਿਆਂ 'ਤੇ ਭਰਤੀ ਕੀਤੀ ਜਾਵੇਗੀ। ਜਿਸ 'ਚ ਸ਼ਾਮਲ ਹੋਣ ਲਈ ਉਮੀਦਵਾਰ ਓਡੀਸ਼ਾ ਸਕੂਲ ਸਿੱਖਿਆ ਪ੍ਰੋਗਰਾਮ ਅਥਾਰਟੀ ਦੀ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਆਖ਼ਰੀ ਤਾਰੀਖ਼
ਉਮੀਦਵਾਰ 10 ਅਕੂਤਬਰ 2023 ਤੱਕ ਅਪਲਾਈ ਕਰ ਸਕਦੇ ਹਨ।
ਤਨਖਾਹ
ਉਮੀਦਵਾਰ ਨੂੰ ਹਰ ਮਹੀਨੇ 25 ਹਜ਼ਾਰ ਤੋਂ ਲੈ ਕੇ 35 ਹਜ਼ਾਰ 400 ਰੁਪਏ ਤੱਕ ਤਨਖਾਹ ਦਿੱਤੀ ਜਾਵੇਗੀ।
ਉਮਰ
ਉਮੀਦਵਾਰ ਦੀ ਉਮਰ 18 ਸਾਲ ਤੋਂ 38 ਸਾਲ ਤੱਕ ਤੈਅ ਕੀਤੀ ਗਈ ਹੈ। ਉੱਥੇ ਹੀ ਰਿਜ਼ਰਵ ਕੈਟੇਗਰੀ ਦੇ ਉਮੀਦਵਾਰ ਨੂੰ ਸਰਕਾਰੀ ਨਿਯਮਾਂ ਅਨੁਸਾਰ ਉਮਰ 'ਚ ਛੋਟ ਦਿੱਤੀ ਗਈ ਹੈ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।