ਬਿਜਲੀ ਵਿਭਾਗ 'ਚ 800 ਅਹੁਦਿਆਂ 'ਤੇ ਨਿਕਲੀਆਂ ਭਰਤੀਆਂ, ਜਲਦ ਕਰੋ ਅਪਲਾਈ0

07/04/2022 11:26:28 AM

ਨਵੀਂ ਦਿੱਲੀ- ਬਿਜਲੀ ਵਿਭਾਗ ਵਿੱਚ ਨੌਕਰੀ ਦੀ ਭਾਲ ਕਰ ਰਹੇ ਨੌਜਵਾਨਾਂ ਲਈ ਗੁਜਰਾਤ ਰਾਜ ਬਿਜਲੀ ਨਿਗਮ ਲਿਮੀਟਡ (GSECL) ਨੇ 800 ਅਹੁਦਿਆਂ 'ਤੇ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਆਨਲਾਈਨ ਅਪਲਾਈ ਕਰ ਸਕਦੇ ਹਨ। ਅਰਜ਼ੀ ਦੀ ਪ੍ਰਕਿਰਿਆ 27 ਜੂਨ ਤੋਂ ਸ਼ੁਰੂ ਹੋ ਗਈ ਹੈ ਜੋ 12 ਜੁਲਾਈ 2022 ਤੱਕ ਚੱਲੇਗੀ।

ਯੋਗਤਾ 
ਉਮੀਦਵਾਰਾਂ ਕੋਲ ITI ਜਾਂ ਇਸ ਦੇ ਬਰਾਬਰ ਦੀ ਯੋਗਤਾ ਹੋਣੀ ਚਾਹੀਦੀ ਹੈ।

ਉਮਰ ਹੱਦ
ਉਮੀਦਵਾਰਾਂ ਦੀ ਉਮਰ ਘੱਟੋ-ਘੱਟ 21 ਸਾਲ ਅਤੇ ਵੱਧ ਤੋਂ ਵੱਧ 35 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ।

ਚੋਣ ਪ੍ਰਕਿਰਿਆ
ਉਮੀਦਵਾਰਾਂ ਦੀ ਚੋਣ ਲਿਖਤੀ ਪ੍ਰੀਖਿਆ ਅਤੇ ਇੰਟਰਵਿਊ 'ਚ ਪ੍ਰਦਰਸ਼ਨ ਦੇ ਆਧਾਰ 'ਤੇ ਕੀਤੀ ਜਾਵੇਗੀ। ਪ੍ਰੀਖਿਆ ਵਿੱਚ 100 ਪ੍ਰਸ਼ਨ ਪੁੱਛੇ ਜਾਣਗੇ ਜੋ 1 ਅੰਕ ਦੇ ਹੋਣਗੇ ਅਤੇ ਨੈਗੇਟਿਵ ਮਾਰਕਿੰਗ ਦੀ ਵਿਵਸਥਾ ਵੀ ਰਹੇਗੀ। ਵਧੇਰੇ ਜਾਣਕਾਰੀ ਲਈ ਅਧਿਕਾਰਤ ਨੋਟੀਫਿਕੇਸ਼ਨ ਦੀ ਜਾਂਚ ਕਰੋ।

ਅਧਿਕਾਰਤ ਨੋਟੀਫਿਕੇਸ਼ਨ ਵੇਖਣ ਲਈ ਇਸ ਲਿੰਕ 'ਤੇ ਕਲਿੱਕ ਕਰੋ।
 

cherry

This news is Content Editor cherry