ਡਾਕ ਵਿਭਾਗ 'ਚ 10ਵੀਂ ਪਾਸ ਲਈ ਨੌਕਰੀ ਦਾ ਸੁਨਹਿਰੀ ਮੌਕਾ, ਜਲਦ ਕਰੋ ਅਪਲਾਈ
Saturday, Jul 24, 2021 - 12:09 PM (IST)

ਨਵੀਂ ਦਿੱਲੀ- ਪੋਸਟ ਆਫ਼ਿਸ (ਡਾਕ ਵਿਭਾਗ) 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ ਹੈ। ਦਰਅਸਲ ਭਾਰਤੀ ਡਾਕ ਵਿਭਾਗ ਨੇ ਪੱਛਮੀ ਬੰਗਾਲ ਪੋਸਟ ਸਰਕਲ 'ਚ ਗ੍ਰਾਮੀਣ ਡਾਕ ਸੇਵਕਾਂ (ਜੀ.ਡੀ.ਐੱਸ.) ਦੇ ਅਹੁਦਿਆਂ 'ਤੇ ਭਰਤੀ ਲਈ ਅਰਜ਼ੀਆਂ ਮੰਗੀਆਂ ਹਨ। ਉਮੀਦਵਾਰ 19 ਅਗਸਤ ਤੱਕ ਅਪਲਾਈ ਕਰ ਸਕਦੇ ਹਨ।
ਅਹੁਦੇ
ਕੁੱਲ 2357 ਅਹੁਦਿਆਂ 'ਤੇ ਭਰਤੀਆਂ ਨਿਕਲੀਆਂ ਹਨ।
ਆਖ਼ਰੀ ਤਾਰੀਖ਼
ਉਮੀਦਵਾਰ 19 ਅਗਸਤ 2021 ਤੱਕ ਅਪਲਾਈ ਕਰ ਸਕਦੇ ਹਨ।
ਉਮਰ
ਅਪਲਾਈ ਕਰਨ ਵਾਲੇ ਉਮੀਦਵਾਰ ਦੀ ਉਮਰ 18 ਤੋਂ 40 ਸਾਲ ਦਰਮਿਆਨ ਹੋਣੀ ਚਾਹੀਦੀ ਹੈ।
ਸਿੱਖਿਆ ਯੋਗਤਾ
10 ਵੀਂ ਪਾਸ ਉਮੀਦਵਾਰ ਇਨ੍ਹਾਂ ਅਹੁਦਿਆਂ ਲਈ ਅਪਲਾਈ ਕਰ ਸਕਦੇ ਹਨ।
ਇਸ ਤਰ੍ਹਾਂ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਅਧਿਕਾਰਤ ਨੋਟੀਫਿਕੇਸ਼ਨ ਦੇਖਣ ਲਈ ਇੱਥੇ ਕਲਿੱਕ ਕਰੋ