ਡਾਕ ਵਿਭਾਗ ’ਚ 2500 ਤੋਂ ਵਧੇਰੇ ਅਹੁਦਿਆਂ ’ਤੇ ਨਿਕਲੀ ਭਰਤੀ, ਜਲਦ ਕਰੋ ਅਪਲਾਈ

04/03/2021 11:26:24 AM

ਨਵੀਂ ਦਿੱਲੀ : ਭਾਰਤੀ ਡਾਕ ਵਿਭਾਗ ਦੇ ਅਧੀਨ ਛੱਤੀਸਗੜ੍ਹ ਅਤੇ ਕੇਰਲ ਪੋਸਟਲ ਸਰਕਲ ਵਿਚ ਕਈ ਅਹੁਦਿਆਂ ’ਤੇ ਭਰਤੀਆਂ ਹੋ ਰਹੀਆਂ ਹਨ। ਇਹ ਭਾਰਤੀਆਂ ਪੇਂਡੂ ਡਾਕ ਸੇਵਕਾਂ ਦੇ ਖਾਲ੍ਹੀ ਪਏ 2558 ਅਹੁਦਿਆਂ ਨੂੰ ਭਰਨ ਲਈ ਕੱਢੀਆਂ ਗਈਆਂ ਹਨ।

ਅਹੁਦਿਆਂ ਦਾ ਵੇਰਵਾ

  • ਛੱਤੀਸਗੜ੍ਹ ਪੋਸਟਲ ਸਰਕਲ: 1137 ਅਹੁਦੇ
  • ਕੇਰਲ ਪੋਸਟਲ ਸਰਕਲ: 1421 ਅਹੁਦੇ
  • ਕੁੱਲ ਅਹੁਦੇ - 2558

ਮਹੱਤਵਪੂਰਨ ਤਾਰੀਖ਼
ਉਮੀਦਵਾਰ 07 ਅਪ੍ਰੈਲ 2021 ਤੱਕ ਅਪਲਾਈ ਕਰ ਸਕਦੇ ਹਨ।

ਉਮਰ
ਇਨ੍ਹਾਂ ਅਹੁਦਿਆਂ 'ਤੇ ਅਪਲਾਈ ਕਰਨ ਲਈ ਘੱਟੋ-ਘੱਟ ਉਮਰ 18 ਸਾਲ ਅਤੇ ਵੱਧ ਤੋਂ ਵੱਧ 40 ਸਾਲ ਤੈਅ ਕੀਤੀ ਗਈ ਹੈ।

ਸਿੱਖਿਆ ਯੋਗਤਾ
ਉਮੀਦਵਾਰਾਂ ਦਾ ਕਿਸੇ ਵੀ ਮਾਨਤਾ ਪ੍ਰਾਪਤ ਸੰਸਥਾ ਤੋਂ 10ਵੀਂ ਪਾਸ ਹੋਣਾ ਜ਼ਰੂਰੀ ਹੈ।

ਇਸ ਤਰ੍ਹਾਂ ਕਰੋ ਅਪਲਈ
ਗ੍ਰਾਮੀਣ ਡਾਕ ਸੇਵਕ (ਜੀ.ਡੀ.ਐੱਸ.) ਅਹੁਦਿਆਂ 'ਤੇ ਅਪਲਾਈ ਕਰਨ ਲਈ ਇਛੁੱਕ ਅਤੇ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ http://appost.in 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।

ਚੋਣ ਪ੍ਰਕਿਰਿਆ
ਇਨ੍ਹਾਂ ਅਹੁਦਿਆਂ 'ਤੇ ਉਮੀਦਵਾਰਾਂ ਦੀ ਚੋਣ ਮੈਰਿਟ ਲਿਸਟ ਦੇ ਆਧਾਰ 'ਤੇ ਹੋਵੇਗੀ।

cherry

This news is Content Editor cherry