10ਵੀਂ ਪਾਸ ਲਈ ਭਾਰਤੀ ਡਾਕ ਵਿਭਾਗ ’ਚ ਨਿਕਲੀ ਭਰਤੀ, ਜਲਦ ਕਰੋ ਅਪਲਾਈ
Thursday, Nov 25, 2021 - 12:13 PM (IST)

ਨਵੀਂ ਦਿੱਲੀ- ਜੇਕਰ ਤੁਸੀਂ ਵੀ 10ਵੀਂ ਪਾਸ ਹੋ ਅਤੇ ਸਰਕਾਰੀ ਨੌਕਰੀ ਦੀ ਭਾਲ ਕਰ ਰਹੇ ਹੋ ਤਾਂ ਤੁਹਾਡੇ ਲਈ ਇਹ ਸ਼ਾਨਦਾਰ ਮੌਕਾ ਹੈ। ਭਾਰਤੀ ਡਾਕ ਵਿਭਾਗ ਨੇ ਹਿਮਾਚਲ ਪ੍ਰਦੇਸ਼ ਪੋਸਟਲ ਸਰਕਲ ਵਿਚ ਸਪੋਰਟਸ ਕੋਟੇ ਦੇ ਤਹਿਤ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਸ ਨੋਟੀਫਿਕੇਸ਼ਨ ਰਾਹੀਂ ਪੋਸਟਮੈਨ, ਪੋਸਟਲ ਅਸਿਸਟੈਂਟ, ਸੋਰਟਿੰਗ ਅਸਿਸਟੈਂਟ ਅਤੇ ਮਲਟੀ ਟਾਸਕ ਸਟਾਫ਼ (ਐੱਮ.ਟੀ.ਐੱਸ.) ਦੀਆਂ 18 ਅਸਾਮੀਆਂ 'ਤੇ ਭਰਤੀ ਕੀਤੀ ਜਾਵੇਗੀ। ਯੋਗ ਅਤੇ ਦਿਲਚਸਪੀ ਰੱਖਣ ਵਾਲੇ ਉਮੀਦਵਾਰ 15 ਦਸੰਬਰ 2021 ਤੱਕ ਅਪਲਾਈ ਕਰ ਸਕਦੇ ਹਨ।
ਆਖ਼ਰੀ ਤਾਰੀਖ਼
ਉਮੀਦਵਾਰ 15 ਦਸੰਬਰ 2021 ਤੱਕ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦਾ ਵੇਰਵਾ
ਪੋਸਟਲ ਅਸਿਸਟੈਂਟ/ਸੋਰਟਨਿੰਗ ਅਸਿਸਟੈਂਟ- 13
ਪੋਸਟਮੈਨ- 02 ਅਹੁਦੇ
ਐੱਮ.ਟੀ.ਐੱਸ.- 03 ਅਹੁਦੇ
ਕੁੱਲ ਅਹੁਦੇ- 18
ਉਮਰ
ਇਨ੍ਹਾਂ ਅਹੁਦਿਆਂ ਲਈ ਅਪਲਾਈ ਕਰਨ ਵਾਲੇ ਉਮੀਦਵਾਰਾਂ ਦੀ ਉਮਰ 18 ਤੋਂ 27 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ। ਉਥੇ ਹੀ ਐੱਮ.ਟੀ.ਐੱਸ. ਭਰਤੀ ਲਈ ਅਰਜ਼ੀ ਦੇਣ ਵਾਲੇ ਉਮੀਦਵਾਰ ਦੀ ਉਮਰ 18 ਤੋਂ 25 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ। ਰਾਖਵੇਂ ਵਰਗ ਲਈ ਸਰਕਾਰੀ ਨਿਯਮਾਂ ਅਨੁਸਾਰ ਛੋਟ ਦਿੱਤੀ ਗਈ ਹੈ। ਹੋਰ OBC ਨੂੰ 3 ਸਾਲ ਅਤੇ SC/ST ਨੂੰ 5 ਸਾਲ ਦੀ ਛੋਟ ਦਿੱਤੀ ਗਈ ਹੈ।
ਸਿੱਖਿਆ ਯੋਗਤਾ
ਪੋਸਟਲ ਅਸਿਸਟੈਂਟ, ਸੌਰਟਨਿੰਗ ਅਸਿਸਟੈਂਟ ਅਤੇ ਪੋਸਟਮੈਨ ਦੇ ਅਹੁਦਿਆਂ ਲਈ ਅਪਲਾਈ ਕਰਨ ਵਾਲਾ ਉਮੀਦਵਾਰ ਕਿਸੇ ਮਾਨਤਾ ਪ੍ਰਾਪਤ ਬੋਰਡ ਤੋਂ 12ਵੀਂ ਪਾਸ ਹੋਣਾ ਚਾਹੀਦਾ ਹੈ ਅਤੇ ਉਸ ਕੋਲ ਖੇਡ ਯੋਗਤਾ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਐੱਮ.ਟੀ.ਐੱਸ. ਦੇ ਅਹੁਦੇ ਲਈ ਅਪਲਾਈ ਕਰਨ ਵਾਲੇ ਦਾ ਉਮੀਦਵਾਰ ਕਿਸੇ ਮਾਨਤਾ ਪ੍ਰਾਪਤ ਬੋਰਡ ਤੋਂ 10ਵੀਂ ਪਾਸ ਹੋਣਾ ਜ਼ਰੂਰੀ ਹੈ ਅਤੇ ਉਸ ਕੋਲ ਖੇਡ ਯੋਗਤਾ ਹੋਣੀ ਚਾਹੀਦੀ ਹੈ।
ਇਸ ਤਰ੍ਹਾਂ ਕਰੋ ਅਪਲਾਈ
ਇਨ੍ਹਾਂ ਅਹੁਦਿਆਂ ’ਤੇ ਅਪਲਾਈ ਕਰਨ ਵਾਲੇ ਉਮੀਦਵਾਰ ਅਧਿਕਾਰਤ ਵੈੱਬਸਾਈਟ ’ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਨੋਟੀਫਿਕੇਸ਼ਨ ਵੇਖਣ ਲਈ ਇਸ ਲਿੰਕ 'ਕੇ ਕਲਿੱਕ ਕਰੋ।