ਭਾਰਤੀ ਫੌਜ ''ਚ ਨੌਕਰੀ ਪਾਉਣ ਦਾ ਸੁਨਹਿਰੀ ਮੌਕਾ, ਜਲਦ ਕਰੋ ਅਪਲਾਈ

11/10/2020 11:01:18 AM

ਨਵੀਂ ਦਿੱਲੀ : ਭਾਰਤੀ ਫੌਜ ਵਿਚ ਨੌਕਰੀ ਕਰਨ ਦੇ ਚਾਹਵਾਨਾਂ ਲਈ ਖ਼ੁਸ਼ੀ ਦੀ ਖ਼ਬਰ ਹੈ। ਦਰਅਸਲ ਭਾਰਤੀ ਫੌਜ ਨੇ ਇੰਜੀਨੀਅਰ ਗ੍ਰੈਜੂਏਟਸ ਲਈ ਸ਼ਾਰਟ ਸਰਵਿਸ ਕਮੀਸ਼ਨ (ਐੱਸ.ਐੱਸ.ਸੀ.) ਟੈਕਨੀਕਲ ਕੋਰਸ ਦੇ ਅਧੀਨ ਕੁੜੀਆਂ-ਮੁੰਡਿਆਂ ਲਈ ਭਰਤੀਆਂ ਕੱਢੀਆਂ ਹਨ।

ਅਹੁਦਿਆਂ ਦਾ ਵੇਰਵਾ

  • ਸ਼ਾਰਟ ਸਰਵਿਸ ਕਮਿਸ਼ਨ (ਟੈਕਨੀਕਲ) 56 ਮੁੰਡੇ (ਅਪ੍ਰੈਲ 2021)- 175 ਅਹੁਦੇ
  • ਸ਼ਾਰਟ ਸਰਵਿਸ ਕਮਿਸ਼ਨ (ਟੈਕਨੀਕਲ) 27 ਕੁੜੀਆਂ (ਅਪ੍ਰੈਲ 2021)- 16 ਅਹੁਦੇ


ਆਖ਼ਰੀ ਤਾਰੀਖ਼
ਯੋਗ ਅਤੇ ਇਛੁੱਕ ਉਮੀਦਵਾਰ 12 ਨਵੰਬਰ 2020 ਤੱਕ ਅਪਲਾਈ ਕਰ ਸਕਦੇ ਹਨ।

ਉਮਰ
ਘੱਟੋ-ਘੱਟ ਉਮਰ 20 ਸਾਲ ਅਤੇ ਵੱਧ ਤੋਂ ਵੱਧ ਉਮਰ 27 ਸਾਲ ਅਹੁਦਿਆਂ ਅਨੁਸਾਰ ਤੈਅ ਕੀਤੀ ਗਈ ਹੈ।

ਸਿੱਖਿਆ ਯੋਗਤਾ
ਉਮੀਦਵਾਰਾਂ ਲਈ ਸਿੱਖਿਆ ਯੋਗਤਾ ਦੇ ਤੌਰ 'ਤੇ ਕਿਸੇ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਸੰਬੰਧਤ ਫੈਕਲਟੀ 'ਚ ਇੰਜੀਨੀਅਰਿੰਗ 'ਚ ਬੈਚਲਰ ਹੋਣਾ ਜ਼ਰੂਰੀ ਹੈ।

ਐਪਲੀਕੇਸ਼ਨ ਫੀਸ
ਉਮੀਦਵਾਰਾਂ ਨੂੰ ਕਿਸੇ ਤਰ੍ਹਾਂ ਦੀ ਐਪਲੀਕੇਸ਼ਨ ਫੀਸ ਨਹੀਂ ਦੇਣੀ ਹੋਵੇਗੀ।

ਇੰਝ ਕਰੋ ਅਪਲਾਈ
ਇਸ ਨੌਕਰੀ ਲਈ ਉਮੀਦਵਾਰਾਂ ਨੂੰ ਜੁਆਇੰਨ ਇੰਡੀਅਨ ਆਰਮੀ ਦੀ ਵੈੱਬਸਾਈਟ https://joinindianarmy.nic.in/Authentication.aspx 'ਤੇ ਜਾ ਕੇ ਆਨਲਾਈਨ ਅਪਲਾਈ ਕਰਨਾ ਹੋਵੇਗਾ।

cherry

This news is Content Editor cherry