ਭਾਰਤੀ ਫ਼ੌਜ ’ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਇਸ ਤਰ੍ਹਾਂ ਕਰੋ ਅਪਲਾਈ

04/22/2021 10:44:55 AM

ਨਵੀਂ ਦਿੱਲੀ- ਜੇਕਰ ਤੁਸੀਂ ਵੀ ਫ਼ੌਜ ਵਿਚ ਭਰਤੀ ਹੋਣਾ ਚਾਹੁੰਦੇ ਹੋ ਤਾਂ ਤੁਹਾਡੇ ਲਈ ਭਾਰਤੀ ਫ਼ੌਜ ਇਕ ਸੁਨਹਿਰੀ ਮੌਕਾ ਲੈ ਕੇ ਆਈ ਹੈ। ਹਾਲ ਹੀ ਵਿਚ ਐਸ.ਐਸ.ਸੀ. ਵੱਲੋਂ ਇਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ, ਜਿਸ ਦੇ ਤਹਿਤ ਫ਼ੌਜ ਵਿਚ ਹਜ਼ਾਰਾਂ ਅਹੁਦਿਆਂ ’ਤੇ ਭਰਤੀਆਂ ਨਿਕਲੀਆਂ ਹਨ। 

ਇਨ੍ਹਾਂ ਬੈਚਾਂ ’ਚ ਹੋਵੇਗੀ ਭਰਤੀ
ਬਾਰਡਰ ਸਕਿਓਰਿਟੀ ਫੋਰਸ (ਬੀ.ਐਸ.ਐਫ.)
ਕੇਂਦਰੀ ਉਦਯੋਗਿਕ ਸੁਰੱਖਿਆ ਫ਼ੋਰਸ (ਸੀ.ਆਈ.ਐਸ.ਐਫ.)
ਕੇਂਦਰੀ ਰਿਜ਼ਰਵ ਪੁਲਸ ਬਲ (ਸੀ.ਆਰ.ਪੀ.ਐਫ.)
ਭਾਰਤ-ਤਿੱਬਤ ਬਾਰਡਰ ਪੁਲਸ (ਆਈ.ਟੀ.ਬੀ.ਪੀ.)
ਹਥਿਆਰਬੰਦ ਬਾਰਡਰ ਪੁਲਸ (ਐਸ.ਐਸ.ਬੀ.)
ਨੈਸ਼ਨਲ ਇੰਵੈਸਟੀਗੇਸ਼ਨ ਏਜੰਸੀ (ਐਨ.ਆਈ.ਏ.)
ਸਕੱਤਰੇਤ ਸੁਰੱਖਿਆ ਫੋਰਸ (ਐਸ.ਐਸ.ਐਫ.)
ਆਸਾਮ ਰਾਈਫਲਜ਼

ਮਹੱਤਵਪੂਰਨ ਤਾਰੀਖ਼ਾਂ
ਅਰਜ਼ੀ ਦੇਣ ਦੀ ਆਖ਼ਰੀ ਤਾਰੀਖ਼ - 10 ਮਈ 2021
ਪ੍ਰੀਖਿਆ ਦੀ ਤਾਰੀਖ਼- 2 ਤੋਂ 25 ਅਗਸਤ 2021

ਉਮਰ ਹੱਦ
ਉਮੀਦਵਾਰਾਂ ਦੀ ਉਮਰ 18 ਸਾਲ ਤੋਂ 23 ਸਾਲ ਦਰਮਿਆਨ ਹੋਣੀ ਚਾਹੀਦੀ ਹੈ।

ਇੰਝ ਕਰੋ ਅਪਲਾਈ
ਯੋਗ ਅਤੇ ਚਾਹਵਾਨ ਉਮੀਦਵਾਰ ਐਸ.ਐਸ.ਸੀ. ਦੀ ਅਧਿਕਾਰਤ ਵੈਬਸਾਈਟ https://ssc.nic.in/ ’ਤੇ ਜਾ ਕੇ ਅਪਲਾਈ ਕਰ ਸਕਦੇ ਹਨ।

DIsha

This news is Content Editor DIsha