ਭਾਰਤੀ ਜਲ ਸੈਨਾ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਜਲਦ ਕਰੋ ਅਪਲਾਈ

07/18/2021 11:48:03 AM

ਨਵੀਂ ਦਿੱਲੀ- ਭਾਰਤੀ ਜਲ ਸੈਨਾ ਨੇ ਸੇਲਰ ਦੇ ਅਹੁਦਿਆਂ 'ਤੇ ਭਰਤੀਆਂ ਕੱਢੀਆਂ ਹਨ। ਇਸ ਦੇ ਅਧੀਨ ਕੁੱਲ 350 ਅਹੁਦਿਆਂ 'ਤੇ ਨਿਯੁਕਤੀਆਂ ਕੀਤੀਆਂ ਜਾਣਗੀਆਂ। ਅਜਿਹੇ 'ਚ ਜੋ ਵੀ ਉਮੀਦਵਾਰ ਅਪਲਾਈ ਕਰਨਾ ਚਾਹੁੰਦਾ ਹੈ, ਉਹ ਭਾਰਤੀ ਜਲ ਸੈਨਾ ਦੀ ਅਧਿਕਾਰਤ ਵੈੱਬਸਾਈਟ https://www.joinindiannavy.gov.in/ 'ਤੇ ਜਾ ਕੇ ਅਪਲਾਈ ਕਰ ਸਕਦਾ ਹੈ।

ਅਹੁਦੇ
ਕੁੱਲ 350 ਅਹੁਦਿਆਂ 'ਤੇ ਭਰਤੀਆਂ ਨਿਕਲੀਆਂ ਹਨ।

ਆਖ਼ਰੀ ਤਾਰੀਖ਼
ਅਪਲਾਈ ਕਰਨ ਦੀ ਸ਼ੁਰੂਆਤੀ ਤਾਰੀਖ਼ 19 ਜੁਲਾਈ 2021 ਹੈ
ਅਪਲਾਈ ਕਰਨ ਦੀ ਆਖ਼ਰੀ ਤਾਰੀਖ਼ 23 ਜੁਲਾਈ 2021 ਹੈ।

ਸਿੱਖਿਆ ਯੋਗਤਾ
ਸੇਲਰ ਦੇ ਅਹੁਦਿਆਂ 'ਤੇ ਅਪਲਾਈ ਕਰਨ ਵਾਲੇ ਉਮੀਦਵਾਰ ਨੂੰ ਕਿਸੇ ਵੀ ਮਾਨਤਾ ਪ੍ਰਾਪਤ ਸਕੂਲ ਸਿੱਖਿਆ ਬੋਰਡ ਤੋਂ ਮੈਟ੍ਰਿਕ (10ਵੀਂ) ਪ੍ਰੀਖਿਆ ਪਾਸ ਹੋਣਾ ਚਾਹੀਦਾ।

ਉਮਰ
ਉਮੀਦਵਾਰ ਦਾ ਜਨਮ 1 ਅਪ੍ਰੈਲ 2001 ਤੋਂ 30 ਸਤੰਬਰ 2004 ਵਿਚਾਲੇ ਹੋਣਾ ਚਾਹੀਦਾ।

ਇਸ ਤਰ੍ਹਾਂ ਹੋਵੇਗੀ ਚੋਣ
ਉਮੀਦਵਾਰ ਦੀ ਚੋਣ ਲਿਖਤੀ ਪ੍ਰੀਖਿਆ ਦੇ ਆਧਾਰ 'ਤੇ ਕੀਤੀ ਜਾਵੇਗੀ।


DIsha

Content Editor

Related News