10ਵੀਂ-12ਵੀਂ ਪਾਸ ਲਈ ਜਲ ਸੈਨਾ ’ਚ ਨੌਕਰੀ ਦਾ ਸੁਨਹਿਰੀ ਮੌਕਾ, ਇੱਛੁਕ ਉਮੀਦਵਾਰ ਕਰਨ ਅਪਲਾਈ
Sunday, Dec 12, 2021 - 12:01 PM (IST)

ਨਵੀਂ ਦਿੱਲੀ— ਭਾਰਤੀ ਜਲ ਸੈਨਾ ਯਾਨੀ ਕਿ ਇੰਡੀਅਨ ਨੇਵੀ ’ਚ 10ਵੀਂ ਅਤੇ 12ਵੀਂ ਪਾਸ ਲਈ ਨੌਕਰੀ ਦਾ ਸੁਨਹਿਰੀ ਮੌਕਾ ਹੈ। ਭਾਰਤੀ ਜਲ ਸੈਨਾ ਨੇ ਸੇਲਰ ਦੇ ਅਹੁਦਿਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਹ ਭਰਤੀ ਸਪੋਰਟਸ ਕੋਟਾ ਤਹਿਤ ਕੀਤੀ ਜਾ ਰਹੀ ਹੈ।
ਸਿੱਖਿਅਕ ਯੋਗਤਾ-
ਉਮੀਦਵਾਰ ਕੋਲ ਮਾਨਤਾ ਪ੍ਰਾਪਤ ਸੰਸਥਾ ਤੋਂ 10ਵੀਂ ਅਤੇ 12ਵੀਂ ਪਾਸ ਸਰਟੀਫ਼ਿਕੇਟ ਹੋਣਾ ਚਾਹੀਦਾ ਹੈ। ਸੀਨੀਅਰ ਸੈਕੰਡਰੀ ਰਿਕਰੂਟ ਦੇ ਅਹੁਦਿਆਂ ’ਤੇ ਅਪਲਾਈ ਕਰਨ ਲਈ ਉਮੀਦਵਾਰ ਕਿਸੇ ਮਾਨਤਾ ਪ੍ਰਾਪਤ ਸੰਸਥਾ ਤੋਂ 12ਵੀਂ ਪਾਸ ਹੋਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਮੀਦਵਾਰ ਕੋਲ ਪਾਸ ਸਬੰਧਤ ਸਪੋਰਟਸ ਯੋਗਤਾ ਹੋਣੀ ਚਾਹੀਦੀ ਹੈ।
ਉਮਰ ਹੱਦ—
ਇਨ੍ਹਾਂ ਅਹੁਦਿਆਂ ’ਤੇ ਅਪਲਾਈ ਕਰਨ ਲਈ ਉਮੀਦਵਾਰਾਂ ਦੀ ਘੱਟੋ-ਘੱਟ ਉਮਰ 17 ਸਾਲ ਅਤੇ ਵੱਧ ਤੋਂ ਵੱਧ ਉਮਰ 22 ਸਾਲ ਤੈਅ ਹੈ। ਇਨ੍ਹਾਂ ਅਹੁਦਿਆਂ ’ਤੇ ਚੁਣੇ ਗਏ ਉਮੀਦਵਾਰਾਂ ਨੂੰ 21,700 ਤੋਂ 43,100 ਰੁਪਏ ਤੱਕ ਤਨਖ਼ਾਹ ਦਿੱਤੀ ਜਾਵੇਗੀ।
ਇਸ ਤਾਰੀਖ਼ ਤੱਕ ਕਰ ਸਕਦੇ ਹੋ ਅਪਲਾਈ—
ਇਨ੍ਹਾਂ ਅਹੁਦਿਆਂ ’ਤੇ ਅਪਲਾਈ ਕਰਨ ਲਈ ਆਖ਼ਰੀ ਤਾਰੀਖ਼ 25 ਦਸੰਬਰ 2021 ਹੈ। ਨਾਰਥ ਈਸਟ, ਜੰਮੂ-ਕਸ਼ਮੀਰ, ਨਿਕੋਬਾਰ ਅਤੇ ਲਕਸ਼ਦੀਪ ਦੇ ਉਮੀਦਵਾਰਾਂ ਲਈ ਅਪਲਾਈ ਕਰਨ ਦੀ ਆਖ਼ਰੀ ਤਾਰੀਖ਼ 1 ਜਨਵਰੀ 2022 ਹੈ।
ਇੰਝ ਕਰੋ ਅਪਲਾਈ—
ਇੱਛੁਕ ਅਤੇ ਯੋਗ ਉਮੀਦਵਾਰ ਇੰਡੀਅਨ ਨੇਵੀ ’ਚ ਭਰਤੀ ਲਈ ਅਧਿਕਾਰਤ ਵੈੱਬਸਾਈਟ https://www.joinindiannavy.gov.in/ ’ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਇਸ ਨੋਟੀਫ਼ਿਕੇਸ਼ਨ ’ਤੇ ਕਲਿੱਕ ਕਰੋ।